ਅੰਮ੍ਰਿਤਸਰ: 18 June 2026 AJ DI Awaaj
Punjab Desk : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿ*ਆਰਾਂ ਦੀ ਤਸ*ਕਰੀ ਕਰਨ ਵਾਲੇ ਇੱਕ ਵੱਡੇ ਮਾਡਿਊਲ ਦਾ ਭੰਡਾਫੋੜ ਕਰਦਿਆਂ ਅੱਠ ਮੁਲਜ਼ਮਾਂ ਨੂੰ ਗ੍ਰਿ*ਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ 11 ਆਧੁਨਿਕ ਪਿਸ*ਤੌਲ ਅਤੇ 8 ਜ਼ਿੰਦਾ ਕਾਰ*ਤੂਸ ਬਰਾਮਦ ਕੀਤੇ ਹਨ।
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿ*ਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ਾਂ ਵਿੱਚ ਬੈਠੇ ਅਜਿਹੇ ਤੱਤਾਂ ਦੇ ਸੰਪਰਕ ਵਿੱਚ ਸਨ, ਜੋ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿ*ਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ ਹੋਏ ਹਨ।
ਜਾਂਚ ਏਜੰਸੀਆਂ ਅਨੁਸਾਰ, ਇਹ ਹਥਿ*ਆਰ ਅਪਰਾਧਿਕ ਗਿ*ਰੋਹਾਂ ਤੱਕ ਪਹੁੰਚਾਏ ਜਾਣੇ ਸਨ, ਜਿਨ੍ਹਾਂ ਦੀ ਵਰਤੋਂ ਫਿਰੌ*ਤੀ, ਹਿੰ*ਸਕ ਵਾਰ*ਦਾਤਾਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਕੀਤੀ ਜਾ ਸਕਦੀ ਸੀ।
ਇਸ ਸਬੰਧੀ ਥਾਣਾ ਏਅਰਪੋਰਟ, ਸਦਰ ਅਤੇ ਛੇਹਰਟਾ, ਅੰਮ੍ਰਿਤਸਰ ਵਿੱਚ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਇਸ ਨੈੱਟਵਰਕ ਦੇ ਪਿੱਛੇ ਅਤੇ ਅੱਗੇ ਦੇ ਸਬੰਧਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਹੋਰ ਸਾਥੀਆਂ ਦੀ ਪਛਾਣ, ਵਾਧੂ ਬਰਾਮਦਗੀਆਂ ਅਤੇ ਗ੍ਰਿਫ਼ਤਾਰੀਆਂ ਲਈ ਛਾਪੇਮਾਰੀ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿ*ਆਰਾਂ ਦੀ ਤਸਕ*ਰੀ, ਸਰਹੱਦ ਪਾਰ ਅਪਰਾਧਿਕ ਗਤੀਵਿਧੀਆਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਜ਼ੀਰੋ-ਟੌਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਅਪਰਾਧਿਕ ਗਿਰੋਹਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਪੰਜਾਬ ਪੁਲਿਸ ਵੱਲੋਂ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।














