ਪਠਾਨਕੋਟ: 20 June 2026 AJ DI Awaaj
Punjab Desk : ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਵਿੱਚ ਸ਼ਨੀਵਾਰ ਨੂੰ ਇੱਕ ਦਰਦਨਾਕ ਸੜਕ ਹਾ*ਦਸਾ ਵਾਪਰ ਗਿਆ। ਜੰਮੂ ਤੋਂ ਡੇਰਾ ਰਾਧਾ ਸੁਆਮੀ ਬਿਆਸ ਜਾ ਰਹੀ ਇੱਕ ਬੱਸ ਦੀ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਜ਼ੋਰਦਾਰ ਟੱਕਰ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਹਾਦਸੇ ਵੇਲੇ ਬੱਸ ਵਿੱਚ ਕਰੀਬ 30 ਯਾਤਰੀ ਸਵਾਰ ਸਨ। ਟੱਕਰ ਇੰਨੀ ਭਿਆਨਕ ਸੀ ਕਿ ਲਗਭਗ ਡੇਢ ਦਰਜਨ ਯਾਤਰੀ ਜ਼*ਖ਼ਮੀ ਹੋ ਗਏ।
ਘਟਨਾ ਤੋਂ ਬਾਅਦ ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰਦੇ ਹੋਏ ਜ਼*ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।














