ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 25 ਨੂੰ

35

ਹੁਸ਼ਿਆਰਪੁਰ, 22 ਜੂਨ 2026 AJ DI Awaaj

Punjab Desk : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਵਿਖੇ 25 ਜੂਨ ਨੂੰ ਪਲੇਸਮੈਂਟ ਕੈਂਪ ਲਾਇਆ ਜਾਵੇਗਾ। ਇਸ ਪਲੇਸਮੈਂਟ ਕੈਂਪ ਵਿੱਚ ਸੋਨਾਲਿਕਾ ਟ੍ਰੈਕਟਰਜ਼ ਲਿਮਟਿਡ (ਕੰਪਨੀ ਰੋਲ), ਹਾਕਿੰਨਜ਼ ਕੂਕਰ ਫੈਕਟਰ ਹੁਸ਼ਿਆਰਪੁਰ, ਆਈ.ਸੀ.ਆਈ.ਸੀ.ਆਈ. ਬੈਂਕ ਤੇ ਐਸ.ਆਈ.ਐਸ. ਸਕਿਊਰਿਟੀ ਕੰਪਨੀ ਵੱਲੋਂ ਭਾਗ ਲਿਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਇਨ੍ਹਾਂ ਕੰਪਨੀਆਂ ਵੱਲੋਂ ਘੱਟੋ-ਘੱਟ ਦਸਵੀਂ, ਬਾਰਵੀਂ, ਗ੍ਰੈਜੂਏਸ਼ਨ ਪਾਸ ਤੇ ਆਈ.ਟੀ.ਆਈ. (ਸਾਰੇ ਟ੍ਰੇਡਜ਼) ਪਾਸ ਪ੍ਰਾਰਥੀਆਂ ਦੀ ਓਪਰੇਟਰ, ਹੈਲਪਰ, ਰੀਲੇਸ਼ਨਸ਼ਿਪ ਮੈਨੇਜਰ ਤੇ ਸਕਿਊਰਿਟੀ ਗਾਰਡ ਦੀ ਅਸਾਮੀ ਲਈ ਭਰਤੀ ਕੀਤੀ ਜਾਵੇਗੀ। ਇਨ੍ਹਾਂ ਕੰਪਨੀਆਂ ਵੱਲੋਂ ਭਰਤੀ ਕੀਤੇ ਜਾਣ ਵਾਲੇ ਪ੍ਰਾਰਥੀਆਂ ਨੂੰ 13500-26500 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਇਸ ਲਈ ਉਮੀਦਵਾਰ ਦੀ ਉਮਰ ਹੱਦ 18 ਤੋਂ 35 ਹੋਣੀ ਚਾਹੀਦੀ ਹੈ। ਚਾਹਵਾਨ ਯੋਗ ਪ੍ਰਾਰਥੀ 25 ਜੂਨ  ਦਿਨ ਵੀਰਵਾਰ ਨੂੰ ਸਵੇਰੇ 09:00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਐਮ.ਐਸ.ਡੀ.ਸੀ. ਬਿਲਡਿੰਗ, ਜਲੰਧਰ ਰੋਡ, ਹੁਸਿਆਰਪੁਰ ਵਿਖੇ ਆਪਣੇ ਰਿਜਿਊਮ ਦੀਆਂ 3-4 ਕਾਪੀਆਂ ਸਮੇਤ ਇਸ ਪਲੇਸਮੈਂਟ ਕੈਂਪ ਵਿਚ ਹਿੱਸਾ ਲੈ ਸਕਦੇ  ਹਨ ਅਤੇ ਇਸ ਭਰਤੀ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ।