ਸਿਰੋਪਾਓ ਭੇਟ ਕਰਕੇ ਕੀਤਾ ਸਨਮਾਨ, ਕਿਹਾ- ਮਿਹਨਤ ਅਤੇ ਸਮਰਪਣ ਦਾ ਮਿਲਿਆ ਹੈ ਫਲ
ਮਲੋਟ, 21 ਜੂਨ 2026 Aj Di Awaaj
Punjab Desk: ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਸਮਰਪਿਤ, ਮਿਹਨਤੀ ਅਤੇ ਜੁਝਾਰੂ ਆਗੂ ਗੁਰਪ੍ਰੀਤ ਸਿੰਘ ਵਿਰਦੀ ਨੂੰ ਰਾਮਗੜੀਆ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਖੁਸ਼ੀ ਦੇ ਮੌਕੇ ‘ਤੇ ਚੇਅਰਮੈਨ ਸੁਖਜਿੰਦਰ ਸਿੰਘ ਕਉਣੀ ਵਿਸ਼ੇਸ਼ ਤੌਰ ‘ਤੇ ਗੁਰਪ੍ਰੀਤ ਸਿੰਘ ਵਿਰਦੀ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਵੀਂ ਜ਼ਿੰਮੇਵਾਰੀ ਲਈ ਵਿਰਦੀ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਇਸ ਮੌਕੇ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਕਉਣੀ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਵਿਰਦੀ ਸਾਲ 2014 ਤੋਂ ਆਮ ਆਦਮੀ ਪਾਰਟੀ ਨਾਲ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਪਾਰਟੀ ਦੇ ਹਰੇਕ ਸੰਘਰਸ਼ ਅਤੇ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ ਅਤੇ ਹਮੇਸ਼ਾ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕੀਤੀ ਹੈ। ਪਾਰਟੀ ਦੇ ਚੰਗੇ-ਮੰਦੇ ਹਰ ਸਮੇਂ ਵਿੱਚ ਉਨ੍ਹਾਂ ਨੇ ਮਜ਼ਬੂਤੀ ਨਾਲ ਸਾਥ ਨਿਭਾਇਆ ਹੈ।
ਕਉਣੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪਾਰਟੀ ਹਾਈਕਮਾਂਡ ਵੱਲੋਂ ਹਮੇਸ਼ਾ ਯੋਗ, ਮਿਹਨਤੀ ਅਤੇ ਵਫ਼ਾਦਾਰ ਵਰਕਰਾਂ ਨੂੰ ਸਨਮਾਨ ਦਿੱਤਾ ਜਾਂਦਾ ਹੈ। ਗੁਰਪ੍ਰੀਤ ਸਿੰਘ ਵਿਰਦੀ ਦੀ ਇਹ ਨਿਯੁਕਤੀ ਵੀ ਉਨ੍ਹਾਂ ਦੀ ਲੰਬੇ ਸਮੇਂ ਦੀ ਮਿਹਨਤ, ਸਮਰਪਣ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਨਾ ਸਿਰਫ਼ ਰਾਮਗੜੀਆ ਭਾਈਚਾਰੇ ਨੂੰ ਮਾਣ ਮਿਲਿਆ ਹੈ, ਸਗੋਂ ਪਾਰਟੀ ਦੇ ਹਜ਼ਾਰਾਂ ਵਰਕਰਾਂ ਦਾ ਹੌਸਲਾ ਵੀ ਵਧਿਆ ਹੈ।
ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਗੁਰਪ੍ਰੀਤ ਸਿੰਘ ਵਿਰਦੀ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਨਿਭਾਉਣਗੇ ਅਤੇ ਰਾਮਗੜੀਆ ਵੈਲਫੇਅਰ ਬੋਰਡ ਰਾਹੀਂ ਸਮਾਜ ਦੇ ਵਿਕਾਸ ਅਤੇ ਭਲਾਈ ਲਈ ਮਹੱਤਵਪੂਰਨ ਯੋਗਦਾਨ ਪਾਉਣਗੇ।
ਇਸ ਮੌਕੇ ਬਲਾਕ ਪ੍ਰਧਾਨ ਅਤੇ ਐਮਸੀ ਜਸਮੀਤ ਸਿੰਘ ਬਰਾੜ, ਹਲਕਾ ਮੀਡੀਆ ਕੋਆਰਡੀਨੇਟਰ ਮੋਹਿਤ ਸੋਨੀ, ਜਗਮੀਤ ਸਿੰਘ ਦੋਦਾ ਹਲਕਾ ਕੋਆਰਡੀਨੇਟਰ ਬੀਸੀ ਵਿੰਗ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ। ਸਭ ਨੇ ਗੁਰਪ੍ਰੀਤ ਸਿੰਘ ਵਿਰਦੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਅਤੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।














