ਮੈਡਮ ਖੁਸ਼ਬੂ ਸਵਨਾ ਵੱਲੋਂ ਵੱਖ-ਵੱਖ ਵਾਰਡਾਂ ਵਿਖੇ ਕੀਤੀ ਰਾਸ਼ਨ ਕਿੱਟਾਂ ਦੀ ਵੰਡ

25

ਫਾਜ਼ਿਲਕਾ, 23 ਜੂਨ 2026 AJ DI Awaaj

Punjab Desk :   ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਅਤੇ ਖੁਸ਼ੀ ਫਾਊਂਡੇਸ਼ਨ ਦੀ ਚੇਅਰਪਰਸਨ ਮੈਡਮ ਖੁਸ਼ਬੂ ਸਵਨਾ ਵੱਲੋਂ ਫਾਜ਼ਿਲਕਾ ਦੇ ਵਾਰਡ ਨੰਬਰ 9, 10 ,22, 23  ਵਿੱਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ।

ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਤਹਿਤ ਕੀਤੀ ਗਈ ਇਸ ਵੰਡ ਦੌਰਾਨ ਦਾਲਾਂ, ਚੌਲ, ਆਟਾ, ਤੇਲ ਅਤੇ ਹੋਰ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਵਾਲੀਆਂ ਕਿੱਟ ਲਾਭਪਾਤਰੀਆਂ ਨੂੰ ਸੌਂਪੀਆਂ ਗਈਆਂ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਕਿਸੇ ਵੀ ਗਰੀਬ ਅਤੇ ਲੋੜਵੰਦ ਪਰਿਵਾਰ ਨੂੰ ਭੁੱਖਾ ਨਾ ਸੌਣ ਦੇਣਾ ਹੈ। ਸਰਕਾਰ ਵੱਲੋਂ ਭੇਜੀ ਜਾ ਰਹੀ ਮਦ ਸਿੱਧੇ ਤੌਰ ‘ਤੇ ਹੱਕਦਾਰਾਂ ਤੱਕ ਪਹੁੰਚਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਤੁਰੰਤ ਰਾਹਤ ਮਿਲ ਸਕੇ। ਰਾਸ਼ਨ ਕਿੱਟਾਂ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਦ ਉਨ੍ਹਾਂ ਲਈ ਵੱਡੀ ਰਾਹਤ ਬਣੀ ਹੈ।

ਇਸ ਮੌਕੇ ਹਾਜ਼ਰ ਆਹੁਦੇਦਾਰ ਬਿੱਟੂ ਸੇਤੀਆਵਾਰਡ ਇੰਚਾਰਜ ,ਸੰਦੀਪ ਚਲਾਣਾ ਬਲਾਕ ਪ੍ਰਧਾਨ  ,ਪਾਰਸ ਖੁਰਾਣਾ ਯੂਥ ਬਲਾਕ ਪ੍ਰਧਾਨ  ,ਸ਼ਾਨੂ ਸੇਠੀ ਵਾਰਡ ਇੰਚਾਰਜ  ,ਗੁਰਪ੍ਰੀਤ ਸਿੰਘ ਵਾਰਡ ਇੰਚਾਰਜ ਆਦਿ ਹਾਜ਼ਰ ਸਨ ।