ਫ਼ਰੀਦਕੋਟ, 26 ਜੂਨ 2026 AJ DI Awaaj
Punjab Desk : ਸ੍ਰੀ ਕੇਸ਼ਵ ਗੋਇਲ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫ਼ਰੀਦਕੋਟ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਸ੍ਰੀ ਕੇਸ਼ਵ ਗੋਇਲ ਇੱਕ ਤਜਰਬੇਕਾਰ ਪ੍ਰਸ਼ਾਸਨਿਕ ਅਧਿਕਾਰੀ ਹਨ ਅਤੇ ਉਹ ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਦੇ ਜੁਆਇੰਟ ਪ੍ਰਿੰਸੀਪਲ ਸਕੱਤਰ, ਏ.ਐੱਮ.ਡੀ. ਮਿਲਕਫੈੱਡ ਅਤੇ ਡਾਇਰੈਕਟਰ, ਸਕੂਲ ਸਿੱਖਿਆ (ਸੈਕੰਡਰੀ), ਪੰਜਾਬ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਵੀ ਮਹੱਤਵਪੂਰਨ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਸਫਲਤਾਪੂਰਵਕ ਨਿਭਾਈਆਂ ਹਨ।
ਅਹੁਦਾ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਿਲ੍ਹਾ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਨਾਲ ਤਾਲਮੇਲ ਬਣਾ ਕੇ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸਮੇਂ ਸਿਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਅਤੇ ਵੱਖ-ਵੱਖ ਵਿਭਾਗਾਂ ਵਿਚਾਲੇ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇਗਾ।












