ਬਰਨਾਲਾ, 26 ਜੂਨ 2026 AJ DI Awaaj
Punjab Desk : ਡਾ. ਸੁਖਪਾਲ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅੁਨਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵੱਲੋਂ ਖੇਤ ਬਚਾੳ ਅਭਿਆਨ ਤਹਿਤ ਪਿੰਡ ਕੁਰੜ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਲਗਾਇਆ ਗਿਆ।
ਇਸ ਕੈਂਪ ਦੌਰਾਨ ਡਾ. ਸੁਰਿੰਦਰਾ ਸਿੰਘ, ਸਹਾਇਕ ਪ੍ਰੋਫੈਸਰ, ਕੇ.ਵੀ.ਕੇ ਬਰਨਾਲਾ ਨੇ ਕਿਸਾਨਾਂ ਨੂੰ ਮਿੱਟੀ ਦੀ ਲੰਬੇ ਸਮੇਂ ਦੀ ਸਿਹਤ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ।ਅਤੇ ਕਿਸਾਨਾਂ ਨੂੰ ਖੇਤਾਂ ਵਿੱਚ ਤਿਆਰ ਕੀਤੇ ਜਾਣ ਵਾਲੇ ਜੈਵਿਕ ਇਨਪੁੱਟਾਂ ਦੀ ਤਿਆਰੀ ਅਤੇ ਵਰਤੋ ਸਬੰਧੀ ਦੱਸਿਆ।
ਇਸ ਕੈਂਪ ਦੌਰਾਨ ਸਨਵਿੰਦਰਪਾਲ ਸਿੰਘ ਬਰਾੜ ਬਲਾਕ ਤਕਨੀਕੀ ਮੈਨਜ਼ਰ, ਮਹਿਲ ਕਲਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਾਉਣੀ ਦੀਆਂ ਫਸਲਾਂ ਵਿੱਚ ਪੀ.ਏ.ਯੂ ਵੱਲੋਂ ਸਿਫਾਰਸ਼ ਕੀਤੀ ਮਾਤਰਾ ਅੁਨਸਾਰ ਹੀ ਖਾਦਾਂ ਦੀ ਵਰਤੋ ਕਰਨ ਤਾਂ ਜੋ ਖੇਤੀ ਖਰਚਿਆ ਨੂੰ ਘਟਾਇਆ ਜਾ ਸਕੇ ਅਤੇ ਵਾਤਾਵਰਣ ਦੀ ਸੰਭਾਲ ਕੀਤੀ ਜਾਵੇ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਤੇ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਜਿਪਸਮ ਖਾਦ, ਯੰਤਰ ਦਾ ਬੀਜ਼ ਅਤੇ ਆਤਮਾ ਪ੍ਰੋਜੈਕਟ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਹਰਪਾਲ ਸਿੰਘ ਏ.ਐੱਸ.ਆਈ. ਨੇ ਕਿਸਾਨਾਂ ਨੂੰ ਸੀ.ਆਰ.ਐਮ ਸਕਮਿ ਅਧੀਂਨ ਸਬਸਿਡੀ ਤੇ ਦਿੱਤੀ ਜਾ ਰਹੀ ਮਸ਼ੀਨਰੀ ਬਾਰੇ ਅਤੇ ਸ੍ਰੀ ਕੁਲਵੀਰ ਸਿੰਘ ਏ.ਟੀ.ਐੱਮ., ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੇ ਸੈਂਪਲ ਲੈਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਤੇ ਫਾਰਮਰ ਆਈ ਡੀ ਬਣਾਉਣ ਲਈ ਕਿਹਾ।
ਇਸ ਦੌਰਾਨ ਖੇਤੀਬਾੜੀ ਟੀਮ ਵਿੱਚ ਸ਼੍ਰੀ ਕੁਲਦੀਪ ਸਿੰਘ ਬੇਲਦਾਰ, ਸ਼੍ਰੀ ਗੁਣਤਾਰ ਸਿੰਘ ਬੇਲਦਾਰ ਤੋਂ ਇਲਾਵਾ ਕਿਸਾਨ ਨਰਿੰਦਰ ਸਿੰਘ, ਜਗਤਾਰ ਸਿੰਘ, ਸੁਖਵੀਰ ਸਿੰਘ, ਬਲਵੀਰ ਸਿੰਘ, ਆਦਿ ਕਿਸਾਨ ਹਾਜ਼ਰ ਸਨ।












