ਮਹਾਰਾਸ਼ਟਰ 27 June 2026 AJ DI Awaaj
National Desk : ਸਰਕਾਰ ਨੇ ਕੇਤਨ ਅਗਰਵਾਲ ਕ*ਤਲ ਮਾਮਲੇ ਦੀ ਸੁਣਵਾਈ ਫਾਸਟ ਟ੍ਰੈਕ ਅਦਾਲਤ ਵਿੱਚ ਕਰਵਾਉਣ ਦਾ ਫੈਸਲਾ ਕੀਤਾ ਹੈ। ਸ਼ੁੱਕਰਵਾਰ ਨੂੰ ਕੇਤਨ ਦੇ ਪਿਤਾ ਵਿਸ਼ਾਲ ਅਗਰਵਾਲ ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਮੁਲਾਕਾਤ ਕਰਕੇ ਜਲਦੀ ਨਿਆਂ ਦੀ ਮੰਗ ਕੀਤੀ, ਜਿਸ ਨੂੰ ਮੁੱਖ ਮੰਤਰੀ ਨੇ ਮਨਜ਼ੂਰ ਕਰ ਲਿਆ।
ਮੁੱਖ ਮੰਤਰੀ ਨੇ ਇਸ ਮਾਮਲੇ ਨੂੰ ਬਹੁਤ ਹੀ ਹੈਰਾਨ ਕਰਨ ਵਾਲਾ ਦੱਸਦਿਆਂ ਕਿਹਾ ਕਿ ਇਹ ਕੇਵਲ ਇੱਕ ਅਪਰਾਧ ਨਹੀਂ, ਸਗੋਂ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਮੁੰਬਈ 26/11 ਹਮਲੇ ਦੇ ਕੇਸ ਵਿੱਚ ਸਰਕਾਰੀ ਵਕੀਲ ਰਹੇ ਉਜਵਲ ਨਿਕਮ ਨੂੰ ਇਸ ਮਾਮਲੇ ਦੀ ਪੈਰਵੀ ਲਈ ਨਿਯੁਕਤ ਕਰਨ ਦੇ ਹੁਕਮ ਵੀ ਦਿੱਤੇ ਹਨ।
26 ਸਾਲਾ ਕੇਤਨ ਅਗਰਵਾਲ ਦੀ 18 ਜੂਨ ਨੂੰ ਪੁਣੇ ਨੇੜੇ ਲੋਹਗੜ੍ਹ ਕਿਲ੍ਹੇ ਵਿੱਚ ਖਾਈ ਵਿੱਚ ਡਿੱਗਣ ਨਾਲ ਮੌ*ਤ ਹੋ ਗਈ ਸੀ। ਸ਼ੁਰੂਆਤੀ ਜਾਂਚ ਵਿੱਚ ਇਸ ਨੂੰ ਹਾਦਸਾ ਮੰਨਿਆ ਗਿਆ, ਪਰ ਬਾਅਦ ਵਿੱਚ ਪੁਲਿਸ ਜਾਂਚ ਦੌਰਾਨ ਦੋਸ਼ ਲੱਗਾ ਕਿ ਉਸ ਦੀ ਮੰਗੇਤਰ ਸੀਆ ਗੋਇਲ ਅਤੇ ਉਸ ਦੇ ਕਥਿਤ ਪ੍ਰੇਮੀ ਚੇਤਨ ਚੌਧਰੀ ਨੇ ਮਿਲ ਕੇ ਉਸ ਨੂੰ ਖਾਈ ਵਿੱਚ ਧੱਕਾ ਦਿੱਤਾ।
ਪੁਲਿਸ ਨੇ ਦੋਵਾਂ ਨੂੰ ਗ੍ਰਿ*ਫ਼ਤਾਰ ਕਰਕੇ ਕ*ਤਲ ਅਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ। ਜਾਂਚ ਦੌਰਾਨ ਸੀਸੀਟੀਵੀ ਫੁਟੇਜ, ਕਾਲ ਰਿਕਾਰਡ ਅਤੇ ਹੋਰ ਡਿਜੀਟਲ ਸਬੂਤ ਇਕੱਠੇ ਕੀਤੇ ਗਏ ਹਨ। ਪੁਲਿਸ ਦਾ ਦਾਅਵਾ ਹੈ ਕਿ ਦੋਵਾਂ ਨੇ ਪਹਿਲਾਂ ਵੀ ਕੇਤਨ ਨੂੰ ਨੁਕਸਾਨ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਸਨ। ਫਿਲਹਾਲ ਦੋਵੇਂ ਮੁਲਜ਼ਮ ਪੁਲਿਸ ਹਿਰਾਸਤ ਵਿੱਚ ਹਨ।














