India 29 June 2026 AJ DI Awaaj
National Desk : ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਨੇ ਖਤਰਨਾਕ ਰੂਪ ਧਾਰ ਲਿਆ ਹੈ। ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਭਾਰੀ ਮੀਂਹ ਤੋਂ ਬਾਅਦ ਬੱਦਲ ਫਟਣ ਕਾਰਨ ਕਈ ਘਰਾਂ, ਦੁਕਾਨਾਂ ਅਤੇ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।
ਮੱਧ ਪ੍ਰਦੇਸ਼ ਦੇ ਬਾਲਾਘਾਟ ਵਿੱਚ ਬਿਜਲੀ ਡਿੱਗਣ ਨਾਲ 4 ਲੋਕਾਂ ਦੀ ਮੌ*ਤ ਹੋ ਗਈ, ਜਦਕਿ ਦੇਵਾਸ ਵਿੱਚ ਮਕਾਨ ਦੀ ਬਾਲਕਨੀ ਡਿੱਗਣ ਕਾਰਨ 2 ਔਰਤਾਂ ਦੀ ਜਾਨ ਚਲੀ ਗਈ। ਝਾਰਖੰਡ ਵਿੱਚ ਬਿਜਲੀ ਡਿੱਗਣ ਦੀਆਂ ਵੱਖ-ਵੱਖ ਘਟਨਾਵਾਂ ਵਿੱਚ 10 ਲੋਕਾਂ ਅਤੇ ਛੱਤੀਸਗੜ੍ਹ ਵਿੱਚ 2 ਲੋਕਾਂ ਦੀ ਮੌ*ਤ ਹੋਈ। ਇਸ ਤਰ੍ਹਾਂ ਦੇਸ਼ ਭਰ ਵਿੱਚ ਬਿਜਲੀ ਡਿੱਗਣ ਨਾਲ ਮ*ਰਨ ਵਾਲਿਆਂ ਦੀ ਗਿਣਤੀ 16 ਹੋ ਗਈ ਹੈ।
ਮੌਸਮ ਵਿਭਾਗ ਮੁਤਾਬਕ ਮਾਨਸੂਨ 22 ਸੂਬਿਆਂ ਤੱਕ ਪਹੁੰਚ ਚੁੱਕਾ ਹੈ ਅਤੇ 5 ਜੁਲਾਈ ਤੱਕ ਬਾਕੀ ਇਲਾਕਿਆਂ ਵਿੱਚ ਵੀ ਪਹੁੰਚਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਵੱਧ ਸਕਦੀਆਂ ਹਨ। ਲੋਕਾਂ ਨੂੰ ਮੌਸਮ ਵਿਭਾਗ ਦੀਆਂ ਚੇਤਾਵਨੀਆਂ ‘ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ।



















