ਚੰਬਾ 29 June 2026 AJ DI Awaaj
National Desk : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਇੱਕ ਦ*ਰਦ*ਨਾਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌ*ਤ ਹੋ ਗਈ। ਨਕਰੋੜ-ਹਿਮਗਿਰੀ ਸੜਕ ਮਾਰਗ ‘ਤੇ ਇੱਕ ਆਲਟੋ ਕਾਰ ਬੇ*ਕਾਬੂ ਹੋ ਕੇ ਡੂੰਘੀ ਖੱਡ ਵਿੱਚ ਡਿੱਗ ਗਈ। ਹਾ*ਦਸਾ ਇੰਨਾ ਭਿ*ਆਨਕ ਸੀ ਕਿ ਕਾਰ ਵਿੱਚ ਸਵਾਰ ਚਾਰੇ ਵਿਅਕਤੀਆਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।
ਮਿਲੀ ਜਾਣਕਾਰੀ ਅਨੁਸਾਰ ਹਾ*ਦਸਾ ਦੇਰ ਰਾਤ ਵਾਪਰਿਆ, ਜਦਕਿ ਸਵੇਰੇ ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਅਤੇ ਰਾਹਤ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਰੈਸਕਿਊ ਆਪਰੇਸ਼ਨ ਚਲਾ ਕੇ ਖੱਡ ਵਿੱਚੋਂ ਲਾ*ਸ਼ਾਂ ਨੂੰ ਬਾਹਰ ਕੱਢਿਆ।
ਪੁਲਿਸ ਮੁਤਾਬਕ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਹਾ*ਦਸੇ ਦੇ ਅਸਲ ਕਾਰਨਾਂ ਦੀ ਜਾਂਚ ਜਾਰੀ ਹੈ ਅਤੇ ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਪੂਰੀ ਤਸਵੀਰ ਸਾਹਮਣੇ ਆਵੇਗੀ।














