ਅਮਰਗੜ੍ਹ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ

28

ਮਾਲੇਰਕੋਟਲਾ 02 ਜੁਲਾਈ 2026 AJ DI Awaaj

 

Punjab Desk :   ਤਹਿਸੀਲਦਾਰ ਅਮਰਗੜ੍ਹ ਪ੍ਰਵੀਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਾਲ 2026- 27 ਲਈ ਸਬ ਡਵੀਜਨ ਕੰਪਲੈਕਸ, ਅਮਰਗੜ੍ਹ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ  ਦੀ  ਕੰਟੀਨ  ਦੀ ਬੋਲੀ 09 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 11.00 ਵਜੇ ਤਹਿਸੀਲ ਦਫ਼ਤਰ, ਅਮਰਗੜ੍ਹ  ਵਿਖੇ ਤਹਿਸੀਲਦਾਰ ਅਮਰਗੜ੍ਹ ਵੱਲੋਂ ਕਰਵਾਈ ਜਾਵੇਗੀ । ਜੇਕਰ ਉਕਤ ਮਿਤੀ ਨੂੰ ਸਰਕਾਰ ਵੱਲੋਂ ਛੁੱਟੀ ਹੋ ਜਾਂਦੀ ਹੈ ਤਾਂ ਇਹ ਬੋਲੀ ਅਗਲੇ ਕੰਮ ਵਾਲੇ ਦਿਨ ਇਸ ਸਥਾਨ ਤੇ ਅਤੇ ਇਸੇ ਸਮੇਂ ਉੱਤੇ ਕਰਵਾਈ ਜਾਵੇਗੀ।

                 ਉਨ੍ਹਾਂ ਦੱਸਿਆ ਕਿ ਹਰ ਬੋਲੀ ਦੇਣ ਵਾਲੇ ਚਾਹਵਾਨ ਵਿਅਕਤੀ ਨੂੰ ਬੋਲੀ ਦੇਣ ਤੋਂ ਪਹਿਲਾਂ ਆਪਣੀ ਸਕਿਉਰਿਟੀ ਰਕਮ ਮੁਬਲਿਗ 10 ਹਜ਼ਾਰ ਰੁਪਏ ਬਤੌਰ ਜ਼ਮਾਨਤ ਤਹਿਸੀਲਦਾਰ, ਅਮਰਗੜ੍ਹ ਪਾਸ ਜਮਾਂ ਕਰਵਾਉਣਾ ਹੋਵੇਗਾ, ਜੋ ਕਿ ਬੋਲੀ ਖਤਮ ਹੋਣ ਤੇ ਵਾਪਿਸ ਕਰ ਦਿੱਤੇ ਜਾਣਗੇ । ਉਨ੍ਹਾਂ ਦੱਸਿਆ ਕਿ ਬੋਲੀ ਦੀ ਮਨਜ਼ੂਰੀ ਤੋਂ ਤੁਰੰਤ ਬਾਅਦ ਸਬੰਧਿਤ ਵਿਅਕਤੀ ਵੱਲ਼ੋਂ ਇੱਕ ਇਕਰਾਰਨਾਮਾ ਦੇਣਾ ਪਵੇਗਾ ਅਤੇ ਇੱਕ ਜਾਮਨੀ ਵੀ ਦੇਣੀ ਪਵੇਗੀ।

                   ਉਨ੍ਹਾਂ ਹੋਰ ਕਿਹਾ ਕਿ ਠੇਕੇਦਾਰ ਕੰਟੀਨ ਆਰਜੀ ਤੌਰ ਤੇ ਬਣਾਏਗਾ ਅਤੇ ਸਮਾਂ ਪੂਰਾ ਹੋਣ ਮਗਰੋਂ ਉਸ ਕੰਟੀਨ ਦਾ ਮਲਬਾ ਉਠਾਣ ਲਈ ਪਾਬੰਦ ਹੋਵੇਗਾ। ਇਸ ਤੋਂ ਇਲਾਵਾ ਠੇਕੇਦਾਰ ਕੰਟੀਨ ਉੱਤੇ ਵਸਤੂਆਂ ਮਾਰਕਿਟ ਰੇਟ ਅਨੁਸਾਰ ਵੇਚਣ ਦਾ ਪਾਬੰਦ ਹੋਵੇਗਾ ਨਾਲ ਹੀ ਉਹ ਕੰਟੀਨ ਅੱਗੇ ਵਸਤੂਆਂ ਦੇ ਰੇਟ ਲਿਖ ਕੇ ਲਗਾਏਗਾ। ਉਹ ਕੰਟੀਨ ਦੇ ਆਲੇ ਦੁਆਲੇ ਦੀ ਸਫਾਈ ਦਾ ਵੀ ਧਿਆਨ ਰੱਖੇਗਾ ਅਤੇ ਫਾਲਤੂ ਪਦਾਰਥ ਅਤੇ ਕੂੜਾ ਕਰਕਟ ਦਾ ਯੋਗ ਪ੍ਰਬੰਧ ਕਰਨ ਲਈ ਜਿੰਮੇਵਾਰ ਹੋਵੇਗਾ ।