ਸੰਧਵਾਂ ਨੇ ਲੋਕਾਂ ਨਾਲ ਮਿਲ ਕੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

30

ਕੋਟਕਪੂਰਾ, 3 ਜੁਲਾਈ 2026 AJ DI Awaaj

Punjab Desk :   ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਲਾਕ ਕੋਟਕਪੂਰਾ ਦੇ ਪਿੰਡ ਢਾਬ ਗੁਰੂ ਕੀ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਪਿੰਡ ਦੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਨੀਂਹ-ਪੱਥਰ ਵੀ ਰੱਖਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਪਰੰਤ ਸਪੀਕਰ ਸ. ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੀ ਤਕਸੀਮ ਕੀਤੀਆਂ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।