ਅੰਮ੍ਰਿਤਸਰ 03 July 2026 AJ DI Awaaj
Punjab Desk : ਅੰਮ੍ਰਿਤਸਰ ਦੇ ਬਿਆਸ ਨੇੜਲੇ ਪਿੰਡ ਬੁੱਢਾ ਥੇਹ ਦੇ ਇੱਕ ਨੌਜਵਾਨ ਦੀ ਜਰਮਨੀ ਵਿੱਚ ਝੀਲ ਵਿੱਚ ਡੁੱਬਣ ਕਾਰਨ ਮੌ*ਤ ਹੋ ਜਾਣ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਮ੍ਰਿ*ਤਕ ਦੀ ਪਛਾਣ ਹਰਸ਼ਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਰੀਬ ਇੱਕ ਸਾਲ ਪਹਿਲਾਂ ਆਪਣੇ ਪਿਤਾ ਕੋਲ ਜਰਮਨੀ ਗਿਆ ਸੀ। ਉਸ ਦੇ ਪਿਤਾ ਪਿਛਲੇ ਸੱਤ ਸਾਲਾਂ ਤੋਂ ਉੱਥੇ ਰਹਿ ਕੇ ਕੰਮ ਕਰ ਰਹੇ ਹਨ।
ਪਰਿਵਾਰਕ ਜਾਣਕਾਰੀ ਮੁਤਾਬਕ ਹਰਸ਼ਪ੍ਰੀਤ ਆਪਣੇ ਕੁਝ ਦੋਸਤਾਂ ਨਾਲ ਇੱਕ ਝੀਲ ‘ਤੇ ਘੁੰਮਣ ਅਤੇ ਨਹਾਉਣ ਗਿਆ ਸੀ। ਨਹਾਉਂਦੇ ਸਮੇਂ ਉਹ ਡੂੰਘੇ ਪਾਣੀ ਵਿੱਚ ਚਲਾ ਗਿਆ ਅਤੇ ਡੁੱਬ ਗਿਆ। ਦੋਸਤਾਂ ਅਤੇ ਸਥਾਨਕ ਲੋਕਾਂ ਵੱਲੋਂ ਬਚਾਅ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਉਸ ਨੂੰ ਬਚਾਇਆ ਨਾ ਜਾ ਸਕਿਆ।
ਹਰਸ਼ਪ੍ਰੀਤ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਸ ਦੀ ਅਚਾਨਕ ਮੌ*ਤ ਨਾਲ ਪਰਿਵਾਰ ਗਹਿਰੇ ਸਦਮੇ ਵਿੱਚ ਹੈ। ਮ੍ਰਿ*ਤਕ ਦੀ ਮਾਂ ਨੇ ਦੱਸਿਆ ਕਿ ਪਰਿਵਾਰ ਨੂੰ ਉਸ ਨਾਲ ਬਹੁਤ ਉਮੀਦਾਂ ਸਨ ਅਤੇ ਇਸ ਹਾਦਸੇ ਨੇ ਉਨ੍ਹਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਪਰਿਵਾਰ ਅਤੇ ਪਿੰਡ ਵਾਸੀਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਹਰਸ਼ਪ੍ਰੀਤ ਦੀ ਮ੍ਰਿ*ਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਉਣ ਲਈ ਲੋੜੀਂਦੀ ਕਾਰਵਾਈ ਕਰਵਾਈ ਜਾਵੇ, ਤਾਂ ਜੋ ਉਸ ਦਾ ਅੰਤਿਮ ਸੰਸਕਾਰ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕੀਤਾ ਜਾ ਸਕੇ।














