ਸ੍ਰੀ ਮੁਕਤਸਰ ਸਾਹਿਬ, 04 ਜੁਲਾਈ 2026 AJ DI Awaaj
Punjab Desk : ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਭਲਾਈ ਮੰਤਰੀ ਪੰਜਾਬ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਜੰਡਾਵਾਲਾ ਅਤੇ ਪਿੰਡ ਮਲੋਟ ਵਿੱਚ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਨਿਪਟਾਰਾ ਕੀਤਾ।
ਪਿੰਡ ਜੰਡਾਵਾਲਾ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਦਿਆਂ ਉਹਨਾਂ ਦੱਸਿਆ ਕਿ ਇਸ ਪਿੰਡ ਦੇ ਵਿਕਾਸ ਲਈ ਸਰਕਾਰ ਵਲੋਂ ਤਕਰੀਬਨ 6 ਕਰੋੜ ਰੁਪਏ ਖਰਚ ਕਰਕੇ ਵਿਕਾਸ ਦੇ ਕੰਮ ਕਰਵਾਏ ਹਨ ਅਤੇ 21 ਕਿਲੋਮੀਟਰ ਲੰਬੇ ਤਿੰਨ ਰਜਵਾਹਿਆ ਅਤੇ ਖਾਲਿਆਂ ਨੂੰ ਪੱਕਾ ਕਰਵਾਇਆ ਗਿਆ ਹੈ ਤਾਂ ਜ਼ੋ ਸਿੰਚਾਈ ਅਤੇ ਲੋਕਾਂ ਨੂੰ ਪੂਰਾ ਪਾਣੀ ਮਿਲ ਸਕੇ ਅਤੇ ਸਰਕਾਰ ਵਲੋਂ ਵਿਕਾਸ ਦੇ ਕੰਮ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ ਤਾਂ ਜੋ ਉਹਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ।
ਇਸ ਮੌਕੇ ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ ਆਰਥਿਕ ਤੌਰ ਤੇ ਮਜਬੂਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹੋਰ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਇਹਨਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।














