ਸਪੀਕਰ ਸ. ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਅਚਨਚੇਤ ਦੌਰਾ, ਮਰੀਜ਼ਾਂ ਦਾ ਹਾਲ ਚਾਲ ਜਾਣਿਆ

2
ਫਰੀਦਕੋਟ, 5 ਜੁਲਾਈ 2026 Aj Di Awaaj
Punjab Desk: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਬੀਤੀ ਸ਼ਾਮ  ਐਮਰਜੈਂਸੀ ਵਾਰਡ ਦਾ ਅਚਨਚੇਤ ਦੌਰਾ ਕਰਦੇ ਹੋਏ ਉੱਥੇ ਦਾਖਲ ਮਰੀਜ਼ਾਂ ਦਾ ਹਾਲ ਚਾਲ ਜਾਣਿਆ ਗਿਆ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਅਤੇ ਆਸਾਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇੱਕ ਪਾਸੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਅਤੇ ਉੱਚ ਦਰਜੇ ਦੀ ਸਿਹਤ ਸੇਵਾ ਮਿਲ ਰਹੀ ਹੈ, ਉੱਥੇ ਦੂਜੇ ਪਾਸੇ ਵੱਡੇ ਮੈਡੀਕਲ ਸੰਸਥਾਨਾਂ ਅਤੇ ਹੋਰ ਸਿਹਤ ਸਹੂਲਤਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਤੱਕ ਦਾ ਮੁਫਤ ਇਲਾਜ ਵੀ ਉਪਲਬਧ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਅਤੇ ਹਸਪਤਾਲ ਨੂੰ ਹਰ ਪੱਖੋਂ ਬੁਨਿਆਦੀ ਸਹੂਲਤਾਂ ਨਾਲ ਲੈੱਸ ਹਸਪਤਾਲ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਹਸਪਤਾਲ ਵਿੱਚ ਫਰੀਦਕੋਟ ਅਤੇ ਆਸ ਪਾਸ ਦੇ ਇਲਾਕਿਆਂ ਦੇ ਲੋਕ ਆਪਣਾ ਇਲਾਜ ਕਰਵਾਉਣ ਆਉਂਦੇ ਹਨ।ਉਨ੍ਹਾਂ ਕਿਹਾ ਕਿ ਅੱਗੇ ਵੀ ਸਮੇਂ ਸਮੇਂ ਤੇ  ਹਸਪਤਾਲ ਦੇ ਅਚਨਚੇਤ ਦੌਰੇ ਜਾਰੀ ਰਹਿਣਗੇ।
ਇਸ ਮੌਕੇ ਉਨ੍ਹਾਂ ਨੇ ਡਾਕਟਰਾਂ ਅਤੇ ਸਿਹਤ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਕੇ ਮਰੀਜ਼ਾਂ ਦੇ ਇਲਾਜ ਅਤੇ ਉਪਲਬਧ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।