ਬੰਗਲਾਦੇਸ਼ ‘ਚ NCP ਦੀ ਰੈਲੀ ਦੌਰਾਨ ਬੰਬ ਧ*ਮਾਕਾ, 3 ਜ਼ਖਮੀ; ਢਾਕਾ ਨੇੜੇ ਮਚੀ ਹਫੜਾ-ਦਫੜੀ

7
ਢਾਕਾ ਨੇੜੇ NCP ਦੀ ਰੈਲੀ ਦੌਰਾਨ ਬੰਬ ਧਮਾਕੇ ਨਾਲ ਦਹਿਸ਼ਤ ਫੈਲ ਗਈ। ਹਾਦਸੇ ਵਿੱਚ ਤਿੰਨ ਲੋਕ ਜ਼ਖਮੀ ਹੋਏ, ਜਦਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

7 July 2026 Aj Di Awaaj

International Desk:  ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਨੇੜੇ ਸਾਵਰ ਇਲਾਕੇ ਵਿੱਚ ਸੋਮਵਾਰ ਨੂੰ ਨੈਸ਼ਨਲ ਸਿਟੀਜ਼ਨਜ਼ ਪਾਰਟੀ (NCP) ਦੀ ਇੱਕ ਰਾਜਨੀਤਿਕ ਰੈਲੀ ਦੌਰਾਨ ਬੰਬ ਧ*ਮਾਕਾ ਹੋ ਗਿਆ। ਇਸ ਘਟਨਾ ਵਿੱਚ ਘੱਟੋ-ਘੱਟ ਤਿੰਨ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਰਿਪੋਰਟਾਂ ਮੁਤਾਬਕ, ਰੈਲੀ ਦੌਰਾਨ ਇੱਕ ਮਹਿਲਾ ਆਗੂ ਮੰਚ ਤੋਂ ਸੰਬੋਧਨ ਕਰ ਰਹੀ ਸੀ ਕਿ ਅਚਾਨਕ ਭੀੜ ਵਿੱਚ ਧਮਾਕਾ ਹੋ ਗਿਆ। ਧਮਾਕੇ ਨਾਲ ਮੌਕੇ ‘ਤੇ ਦਹਿਸ਼ਤ ਫੈਲ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ। ਘਟਨਾ ਦੀਆਂ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

ਇਹ ਰੈਲੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵਿਰੁੱਧ ਹੋਏ ਵਿਦਿਆਰਥੀ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਕੱਢੀ ਗਈ ਸੀ। ਪ੍ਰਦਰਸ਼ਨਕਾਰੀਆਂ ਦਾ ਦਾਅਵਾ ਹੈ ਕਿ ਇਹ ਹਮਲਾ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੋ ਸਕਦੀ ਹੈ, ਹਾਲਾਂਕਿ ਇਸ ਬਾਰੇ ਅਧਿਕਾਰਕ ਪੁਸ਼ਟੀ ਨਹੀਂ ਹੋਈ।

ਧਮਾਕੇ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਇਲਾਕੇ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਨੇ ਕਿਹਾ ਹੈ ਕਿ ਫਿਲਹਾਲ ਇਹ ਦੱਸਣਾ ਜਲਦਬਾਜ਼ੀ ਹੋਵੇਗੀ ਕਿ ਧਮਾਕੇ ਵਿੱਚ ਕਿਸ ਤਰ੍ਹਾਂ ਦੇ ਵਿਸਫੋਟਕ ਦੀ ਵਰਤੋਂ ਕੀਤੀ ਗਈ ਅਤੇ ਇਸ ਦੇ ਪਿੱਛੇ ਕੌਣ ਜ਼ਿੰਮੇਵਾਰ ਹੈ।

ਪਿਛਲੇ ਕੁਝ ਸਮੇਂ ਤੋਂ ਬੰਗਲਾਦੇਸ਼ ਵਿੱਚ ਰਾਜਨੀਤਿਕ ਤਣਾਅ ਅਤੇ ਹਿੰਸਕ ਘਟਨਾਵਾਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਇਸ ਤਾਜ਼ਾ ਘਟਨਾ ਨੇ ਦੇਸ਼ ਦੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇੱਕ ਵਾਰ ਫਿਰ ਚਿੰਤਾ ਵਧਾ ਦਿੱਤੀ ਹੈ।