ਰੂਪਨਗਰ, 07 ਜੁਲਾਈ 2026 AJ DI Awaaj
Punjab Desk : ਭਾਰਤ ਸਰਕਾਰ ਦੇ ਯੁਵਾ ਕਾਰਜ ਅਤੇ ਖੇਡ ਮੰਤਰਾਲੇ ਅਧੀਨ ਮਾਈ ਭਾਰਤ (ਪਹਿਲਾਂ ਨਹਿਰੂ ਯੁਵਾ ਕੇਂਦਰ) ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ 01 ਜੁਲਾਈ 2026 ਤੋਂ 15 ਅਗਸਤ 2026 ਤੱਕ ਵਿਸ਼ੇਸ਼ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ 15 ਤੋਂ 29 ਸਾਲ ਉਮਰ ਵਰਗ ਦੇ ਨੌਜਵਾਨਾਂ ਨੂੰ ਮਾਈ ਭਾਰਤ ਪੋਰਟਲ ਨਾਲ ਜੋੜ ਕੇ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ।
ਮੁਹਿੰਮ ਦੌਰਾਨ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ, ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.), ਪੌਲੀਟੈਕਨਿਕ ਸੰਸਥਾਵਾਂ, ਰਾਸ਼ਟਰੀ ਸੇਵਾ ਯੋਜਨਾ (ਐਨ.ਐੱਸ.ਐੱਸ.), ਰਾਸ਼ਟਰੀ ਕੈਡਿਟ ਕੋਰ (ਐਨ.ਸੀ.ਸੀ.), ਪਹਿਲਾਂ ਨਹਿਰੂ ਯੁਵਾ ਕੇਂਦਰ, ਯੂਥ ਕਲੱਬਾਂ ਅਤੇ ਹੋਰ ਯੁਵਾ ਸੰਸਥਾਵਾਂ ਰਾਹੀਂ ਵਿਆਪਕ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਸ ਪਲੇਟਫਾਰਮ ਨਾਲ ਜੁੜ ਸਕਣ।
ਮਾਈ ਭਾਰਤ ਪੋਰਟਲ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ, ਨਵੇਂ ਹੁਨਰ ਸਿੱਖਣ, ਸਮਾਜਿਕ ਸੇਵਾ ਵਿੱਚ ਭਾਗ ਲੈਣ ਅਤੇ ਵੱਖ-ਵੱਖ ਸਰਕਾਰੀ ਪ੍ਰੋਗਰਾਮਾਂ ਨਾਲ ਜੁੜਨ ਦਾ ਇੱਕ ਮਹੱਤਵਪੂਰਨ ਮੌਕਾ ਪ੍ਰਦਾਨ ਕਰਦਾ ਹੈ। ਇਹ ਪਹਿਲ “ਵਿਕਸਿਤ ਭਾਰਤ @2047” ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਅਹਿਮ ਕਦਮ ਹੈ।
ਮਾਈ ਭਾਰਤ ਰੂਪਨਗਰ (ਪਹਿਲਾਂ ਨਹਿਰੂ ਯੁਵਾ ਕੇਂਦਰ) ਵੱਲੋਂ 15 ਤੋਂ 29 ਸਾਲ ਉਮਰ ਦੇ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਮਾਈ ਭਾਰਤ ਪੋਰਟਲ ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ, ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਸਾਥੀਆਂ ਨੂੰ ਵੀ ਇਸ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕਰਨ।










