ਨਕੋਦਰ: 08 July 2026 AJ DI Awaaj
National Desk : ਜਲੰਧਰ ਦੇ ਨਕੋਦਰ ਇਲਾਕੇ ਵਿੱਚ ਪਿੰਡ ਚੱਕ ਵੇਡਲ ਨੇੜੇ ਅੱਜ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀਆਂ ਬੱਸਾਂ ਸੜਕ ਹਾ*ਦਸੇ ਦਾ ਸ਼ਿਕਾਰ ਹੋ ਗਈਆਂ। ਘਟਨਾ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ ਅਤੇ ਆਸ-ਪਾਸ ਦੇ ਲੋਕ ਤੁਰੰਤ ਮਦਦ ਲਈ ਪਹੁੰਚ ਗਏ।
ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚੀ ਅਤੇ ਹਾਲਾਤਾਂ ਨੂੰ ਕਾਬੂ ਵਿੱਚ ਲਿਆ। ਪੁਲਿਸ ਵੱਲੋਂ ਹਾ*ਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਘਟਨਾ ਵਿੱਚ ਸਭ ਤੋਂ ਵੱਡੀ ਰਾਹਤ ਦੀ ਗੱਲ ਇਹ ਰਹੀ ਕਿ ਕਿਸੇ ਵੀ ਸਕੂਲੀ ਬੱਚੇ ਦੇ ਜ਼*ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਸਾਰੇ ਬੱਚੇ ਸੁਰੱਖਿਅਤ ਹਨ, ਜਿਸ ਕਾਰਨ ਮਾਪਿਆਂ ਅਤੇ ਇਲਾਕਾ ਵਾਸੀਆਂ ਨੇ ਸੁੱਖ ਦਾ ਸਾਹ ਲਿਆ।














