ਤਰਨਤਾਰਨ ਵਿੱਚ ਪੁਲਿਸ ਦੀ ਵੱਡੀ ਕਾਰਵਾਈ

53

ਤਰਨਤਾਰਨ: 13 July 2026 AJ DI Awaaj

Punjab Desk :  ਪੰਜਾਬ ਪੁਲਿਸ ਨੇ ਨ*ਸ਼ਾ ਤਸਕਰਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਜ਼ਿਲ੍ਹਾ ਤਰਨਤਾਰਨ ਦੇ ਵਲਟੋਹਾ ਇਲਾਕੇ ਵਿੱਚ ਖੇਤਾਂ ਵਿੱਚੋਂ 10 ਕਿਲੋ 900 ਗ੍ਰਾਮ ਹੈ*ਰੋਇਨ ਬਰਾਮਦ ਕੀਤੀ ਗਈ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਦੀ ਅੰਦਾਜ਼ਨ ਕੀਮਤ ਕਰੀਬ 55 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਅਣਪਛਾਤੇ ਤਸਕਰਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਦੇਰ ਰਾਤ ਵਲਟੋਹਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਲਖਨਾ ਦੇ ਬਹਿਕਾਂ ਨੇੜੇ ਜਸਵਿੰਦਰ ਸਿੰਘ ਦੇ ਖੇਤ ਵਿੱਚ ਡਰੋਨ ਰਾਹੀਂ ਸ਼ੱਕੀ ਪੈਕੇਟ ਸੁੱਟੇ ਗਏ ਹਨ। ਸੂਚਨਾ ਮਿਲਦੇ ਹੀ ਵਲਟੋਹਾ ਥਾਣੇ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ।

ਇਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨੇ ਸਾਂਝੇ ਤੌਰ ‘ਤੇ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਖੇਤਾਂ ਵਿੱਚੋਂ ਇੱਕ ਪਲਾਸਟਿਕ ਦਾ ਬੈਗ ਅਤੇ ਕੁਝ ਹੋਰ ਪੈਕੇਟ ਬਰਾਮਦ ਹੋਏ। ਜਾਂਚ ਕਰਨ ‘ਤੇ ਇਨ੍ਹਾਂ ਵਿੱਚੋਂ ਕੁੱਲ 10 ਕਿਲੋ 900 ਗ੍ਰਾਮ ਹੈਰੋ*ਇਨ ਮਿਲੀ।

ਪੁਲਿਸ ਨੇ ਇਸ ਸਬੰਧੀ ਵਲਟੋਹਾ ਪੁਲਿਸ ਸਟੇਸ਼ਨ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਵਿੱਚ ਜੁਟੀਆਂ ਹਨ ਕਿ ਡਰੋਨ ਰਾਹੀਂ ਨ*ਸ਼ੇ ਦੀ ਇਹ ਖੇਪ ਭੇਜਣ ਵਾਲੇ ਤਸਕਰ ਕੌਣ ਹਨ ਅਤੇ ਇਸ ਦੇ ਪਿੱਛੇ ਕਿਹੜਾ ਗਿਰੋਹ ਜਾਂ ਨੈੱਟਵਰਕ ਸਰਗਰਮ ਹੈ।