ਚੰਡੀਗੜ੍ਹ ਵੱਲ ਕਿਸਾਨਾਂ ਦਾ ਮਾਰਚ ਅੱਜ

48

ਚੰਡੀਗੜ੍ਹ: 13 July 2026 AJ DI Awaaj

Chandigarh Desk :   ਸੰਯੁਕਤ ਕਿਸਾਨ ਮੋਰਚਾ (SKM) ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿੱਚ ਵੱਡਾ ਕਿਸਾਨ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨ ਮੁਹਾਲੀ ਦੇ ਨੇਚਰ ਪਾਰਕ ਤੋਂ ਬਾਈਕ ਰੈਲੀ ਸ਼ੁਰੂ ਕਰਕੇ ਚੰਡੀਗੜ੍ਹ ਦੇ ਸੈਕਟਰ-34 ਤੱਕ ਮਾਰਚ ਕੱਢਣਗੇ। ਭਾਰਤ-ਅਮਰੀਕਾ ਟ੍ਰੇਡ ਡੀਲ ਦੇ ਵਿਰੋਧ ਵਿੱਚ ਕੀਤੇ ਜਾ ਰਹੇ ਇਸ ਪ੍ਰਦਰਸ਼ਨ ਨੂੰ ਲੈ ਕੇ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਪ੍ਰਦਰਸ਼ਨ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਸ਼ਹਿਰ ਦੇ ਕਈ ਮੁੱਖ ਮਾਰਗਾਂ ‘ਤੇ ਟ੍ਰੈਫਿਕ ਡਾਇਵਰਸ਼ਨ ਲਾਗੂ ਕੀਤਾ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਰੋਂ ਨਿਕਲਣ ਤੋਂ ਪਹਿਲਾਂ ਟ੍ਰੈਫਿਕ ਐਡਵਾਈਜ਼ਰੀ ਜ਼ਰੂਰ ਦੇਖਣ ਅਤੇ ਵਿਕਲਪਕ ਰੂਟਾਂ ਦੀ ਵਰਤੋਂ ਕਰਨ, ਤਾਂ ਜੋ ਬੇਲੋੜੀ ਪਰੇਸ਼ਾਨੀ ਤੋਂ ਬਚਿਆ ਜਾ ਸਕੇ।

ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਭਲਕੇ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਨੂੰ ਟੋਲ ਫ੍ਰੀ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 10 ਜੁਲਾਈ ਨੂੰ ਵੀ ਕਿਸਾਨ ਵੱਡੀ ਗਿਣਤੀ ਵਿੱਚ ਬੱਸਾਂ ਰਾਹੀਂ ਚੰਡੀਗੜ੍ਹ ਪਹੁੰਚੇ ਸਨ ਅਤੇ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਰੋਸ ਮਾਰਚ ਕੀਤਾ ਸੀ