ਵਿਧਾਇਕ ਸ਼ੈਰੀ ਕਲਸੀ ਨੇ ਹਾਈ ਮਾਸਟ ਲਾਈਟਾਂ ਚਾਲੂ ਕੀਤੀਆਂ

49

ਬਟਾਲਾ, 14 ਜੁਲਾਈ 2026 AJ DI Awaaj

Punjab Desk :   ਬਟਾਲਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਾਂ ਅਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਇਨ੍ਹਾਂ ਸ਼ਬਦਾਂ ਦਾ  ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸ਼ੈਰੀ ਕਲਸੀ ਨੇ ਠਠਿਆਰੀ ਗੇਟ ਵਿਖੇ ਲੋਕਾਂ ਦੀ ਮੌਜੂਦਗੀ ਵਿੱਚ ਅਤਿ ਆਧੁਨਿਕ ਹਾਈ ਮਾਸਟ ਲਾਈਟਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਹੁਣ ਇਸ ਖੇਤਰ ਦੀਆਂ ਗਲੀਆਂ ਰੌਸ਼ਨ ਹੋਣਗੀਆਂ, ਜਿਸ ਨਾਲ ਇਥੋਂ ਦੇ ਵਸਨੀਕਾਂ ਨੂੰ ਰਾਤ ਵੇਲੇ ਆਉਣ-ਜਾਣ ਵਿੱਚ ਸਹੂਲਤ ਮਿਲੇਗੀ ਅਤੇ ਸੁਰੱਖਿਆ ਵੀ ਵਧੇਗੀ। ਉਨ੍ਹਾਂ ਦੁਹਰਾਇਆ ਕਿ ਹਲਕੇ ਦਾ ਵਿਕਾਸ ਹੀ ਮੇਰੀ ਮੁੱਖ ਤਰਜੀਹ ਹੈ,ਜਿਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।

ਇਸ ਮੌਕੇ ਠਠਿਆਰੀ ਗੇਟ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੌੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂਕ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ, ਜਿਸ ਲਈ ਉਹੀ ਦਿਨ- ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।

ਇਸ ਮੌਕੇ ਇਥੋਂ ਦੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਈਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਾਨਦਾਰ ਉਪਰਾਲੇ ਕੀਤੇ ਗਏ ਹਨ।