ਬੇਅ*ਦਬੀ ਕੇਸ ਦੇ ਮੁਲਜ਼ਮ ਦੀ ਹੱ*ਤਿਆ

50

ਫਤਿਹਗੜ੍ਹ ਸਾਹਿਬ 14 July 2026 AJ DI Awaaj

Punjab Desk :   ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਸੋਮਵਾਰ ਦੇਰ ਰਾਤ ਇੱਕ ਵਿਅਕਤੀ ਦਾ ਉਸ ਦੇ ਘਰ ਅੰਦਰ ਤੇਜ਼ਧਾਰ ਹਥਿਆਰ ਨਾਲ ਕ*ਤਲ ਕਰ ਦਿੱਤਾ ਗਿਆ। ਹਮਲੇ ਵਿੱਚ ਵਿਅਕਤੀ ਦੀ ਮੌਕੇ ‘ਤੇ ਹੀ ਮੌ*ਤ ਹੋ ਗਈ। ਵਾ*ਰਦਾਤ ਤੋਂ ਬਾਅਦ ਹਮ*ਲਾਵਰ ਫ਼ਰਾਰ ਹੋ ਗਿਆ।

ਮ੍ਰਿ*ਤਕ ਦੀ ਪਛਾਣ ਮੇਵਾ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀ ਅਤੇ ਸਬੂਤ ਇਕੱਠੇ ਕਰਨ ਤੋਂ ਬਾਅਦ ਲਾ*ਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸ*ਟਮਾਰ*ਟਮ ਲਈ ਭੇਜ ਦਿੱਤਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮ*ਲਾਵਰ ਦੀ ਪਛਾਣ ਅਤੇ ਕ*ਤਲ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਪੁਲਿਸ ਅਨੁਸਾਰ ਇਹ ਘਟਨਾ ਸੋਮਵਾਰ ਰਾਤ ਕਰੀਬ 2 ਵਜੇ ਵਾਪਰੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੇਵਾ ਸਿੰਘ ਖ਼ਿਲਾਫ਼ ਅਕਤੂਬਰ 2020 ਵਿੱਚ ਮੰਡੀ ਗੋਬਿੰਦਗੜ੍ਹ ਦੇ ਪਿੰਡ ਤੁਰਾਂ ਸਥਿਤ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੇ ਦੋਸ਼ ਹੇਠ ਕੇਸ ਦਰਜ ਹੋਇਆ ਸੀ। ਉਸ ਮਾਮਲੇ ਦੀ ਸੁਣਵਾਈ ਅਦਾਲਤ ਵਿੱਚ ਜਾਰੀ ਸੀ ਅਤੇ ਉਹ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਹੋਇਆ ਸੀ।

ਜਾਣਕਾਰੀ ਮੁਤਾਬਕ ਮੇਵਾ ਸਿੰਘ ਪਹਿਲਾਂ ਸਿਲਾਈ ਦਾ ਕੰਮ ਕਰਦਾ ਸੀ, ਪਰ ਬਾਅਦ ਵਿੱਚ ਇੱਕ ਮਿੱਲ ਵਿੱਚ ਨੌਕਰੀ ਕਰਨ ਲੱਗ ਪਿਆ ਸੀ ਅਤੇ ਆਪਣੇ ਪਿੰਡ ਵਿੱਚ ਹੀ ਰਹਿ ਰਿਹਾ ਸੀ।

ਫਿਲਹਾਲ ਪੁਲਿਸ ਨੇ ਕ*ਤਲ ਦੇ ਪਿੱਛੇ ਕਿਸੇ ਖ਼ਾਸ ਕਾਰਨ ਦੀ ਪੁਸ਼ਟੀ ਨਹੀਂ ਕੀਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।