Punjab Desk : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਗੁਦਾਸਪੁਰ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੱਲ 15 ਜੁਲਾਈ ਅਤੇ ਪਰਸੋਂ 16 ਜੁਲਾਈ ਨੂੰ ਦੋ ਦਿਨ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਗਣਨਾ ਫਾਰਮ ਇਕੱਠੇ ਕਰਨ ਅਤੇ ਡਿਜ਼ੀਟਾਈਜੇਸ਼ਨ ਕਰਨ ਸਬੰਧੀ ਸਪੈਸ਼ਲ ਕੈਂਪ ਲਗਾਏ ਜਾਣਗੇ। ਸਪੈਸ਼ਲ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋ ਦਿਨ੍ਹਾਂ ਦੇ ਸਪੈਸ਼ਲ ਕੈਂਪਾਂ ਵਿੱਚ ਸਮੂਹ ਬੀ.ਐੱਲ.ਓਜ਼ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਹਾਜ਼ਰ ਰਹਿਣਗੇ ਅਤੇ 100 ਫੀਸਦ ਫਾਰਮ ਇੱਕਠੇ ਕਰਨ ਨੂੰ ਯਕੀਨੀ ਬਣਾਉਣਗੇ, ਲੋਜੀਕਲ ਗਲਤੀਆਂ ਠੀਕ ਕਰਨ ਅਤੇ ਫਾਰਮ ਡਿਜੀਟਾਈਜ਼ਡ ਨੂੰ ਮਿੱਥੇ ਸਮੇਂ ਅੰਦਰ ਪੂਰਾ ਕਰਨ ਨੂੰ ਯਕੀਨੀ ਬਣਾਉਣਗੇ।
ਉਨ੍ਹਾਂ ਸਮੂਹ ਚੋਣਕਾਰ ਰਜਿਸ਼ਟਰੇਸ਼ਨ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਦੋ ਦਿਨਾਂ ਲੱਗਣ ਵਾਲੇ ਸਪੈਸ਼ਲ ਕੈਂਪ ਵਿੱਚ ਪੋਲਿੰਗ ਬੂਥਾਂ ਦੀਆਂ ਇਮਾਰਤਾਂ ਨੂੰ ਖੁੱਲਾ ਰੱਖਵਾਉਣ ਅਤੇ ਬੀ.ਐੱਲ.ਓਜ਼ ਦੀ ਹਾਜ਼ਰੀ ਸੁਨਿਸ਼ਚਿਤ ਕਰਨਗੇ। ਉਨ੍ਹਾਂ ਨਾਲ ਹੀ ਕਿਹਾ ਕਿ ਉਹ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਇਨ੍ਹਾਂ ਕੈਂਪਾਂ ਸਬੰਧੀ ਸੂਚਿਤ ਕਰਨਗੇ ਅਤੇ ਵੋਟਰਾਂ ਦੀ ਵੈਰੀਫੀਕੇਸ਼ਨ ਦੀ ਸਹਾਇਤਾ ਲਈ ਬੂਥ ਲੈਵਲ ਏਜੰਟਾਂ ਤਾਇਨਾਤ ਕਰਨ ਦੀ ਅਪੀਲ ਕਰਨਗੇ।



















