ਅੱਜ ਮੁਕੇਰੀਆਂ ਦੌਰੇ ‘ਤੇ CM ਭਗਵੰਤ ਮਾਨ, ਲੋਕਾਂ ਨੂੰ ਦੇ ਸਕਦੇ ਹਨ ਵੱਡੀਆਂ ਸੌਗਾਤਾਂ

7

15 July 2026 Aj Di Awaaj

Punjab Desk:  ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁਕੇਰੀਆਂ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰ ਸਕਦੇ ਹਨ ਅਤੇ ਇਲਾਕੇ ਲਈ ਕਈ ਅਹਿਮ ਐਲਾਨ ਕਰਨ ਦੀ ਸੰਭਾਵਨਾ ਹੈ। ਜਾਣੋ ਪੂਰੀ ਅਪਡੇਟ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਦੌਰੇ ‘ਤੇ ਰਹਿਣਗੇ। ਦੌਰੇ ਦੌਰਾਨ ਉਹ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖ ਸਕਦੇ ਹਨ। ਇਸ ਦੇ ਨਾਲ ਹੀ ਇਲਾਕੇ ਦੇ ਲੋਕਾਂ ਲਈ ਨਵੀਆਂ ਵਿਕਾਸ ਯੋਜਨਾਵਾਂ ਅਤੇ ਹੋਰ ਅਹਿਮ ਐਲਾਨ ਕੀਤੇ ਜਾਣ ਦੀ ਵੀ ਸੰਭਾਵਨਾ ਹੈ।

ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਸਥਾਨਕ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਲੋਕਾਂ ਦੀ ਨਜ਼ਰ ਇਸ ਗੱਲ ‘ਤੇ ਟਿਕੀ ਹੋਈ ਹੈ ਕਿ ਇਸ ਦੌਰੇ ਦੌਰਾਨ ਮੁਕੇਰੀਆਂ ਅਤੇ ਆਸ-ਪਾਸ ਦੇ ਇਲਾਕਿਆਂ ਲਈ ਕਿਹੜੀਆਂ ਨਵੀਆਂ ਸਹੂਲਤਾਂ ਅਤੇ ਵਿਕਾਸੀ ਯੋਜਨਾਵਾਂ ਦਾ ਐਲਾਨ ਕੀਤਾ ਜਾਂਦਾ ਹੈ।