ਬਟਾਲਾ, 15 ਜੁਲਾਈ 2026 AJ DI Awaaj
Punjab Desk : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 04 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ, ਮਨਜੀਤ ਸਿੰਘ ਬਮਰਾਹ ਸਮੇਤ ਵਾਰਡ ਵਾਸੀ ਮੌਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਲੋੜਵੰਦ ਪਰਿਵਾਰਾਂ ਦੀ ਬਾਂਹ ਫੜੀ ਗਈ ਹੈ।
ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ। ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮਿਲੇਗਾ।
ਉਨ੍ਹਾਂ ਦੱਸਿਆ ਕਿ ਸਕੂਲ ਆਫ ਐੱਮੀਨੈੱਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ ਰੋਜਾਨਾ ਆਪਣੇ ਘਰਾਂ ਦੇ ਨੇੜੇ ਹੀ ਆਪਣਾ ਇਲਾਜ ਕਰਵ ਰਹੇ ਹਨ। ਸ਼ਾਨਦਾਰ ਪਾਰਕਾਂ ਦੀ, ਉਸਾਰੀ ਕਰਵਾਈ ਗਈ ਹੈ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।



















