ਐਸ.ਸੀ ਸਿਖਿਆਰਥੀਆਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ

18

Hoshiarpur 16 July 2026 AJ DI Awaaj

Punjab Desk :  ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਅਗੁਵਾਈ ਵਿੱਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ,ਪੰਜਾਬ ਸ: ਵਰਿਆਮ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੇਅਰੀ ਵਿਕਾਸ ਵਿਭਾਗ,ਪੰਜਾਬ ਵਲੋਂ ਐਸ.ਸੀ ਉਮੀਦਵਾਰਾਂ ਲਈ 2 ਹਫਤੇ ਮੁਫਤ ਡੇਅਰੀ ਸਿਖਲਾਈ ਕੋਰਸ 03 ਅਗਸਤ ਤੋਂ ਡੇਅਰੀ ਸਿਖਲਾਈ ਕੇਂਦਰ,ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ. ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋ ਲੈ ਕੇ ਰੱਖ ਰਖਾਅ,ਖਾਧ ਖੁਰਾਕ,ਨਸਲ ਸੁਧਾਰ,ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਇਹਨਾਂ ਸਿਖਿਆਰਥੀਆਂ ਦੀ ਚੋਣ ਜ਼ਿਲ੍ਹਾ ਲੈਵਲ ਕਮੇਟੀ ਵਲੋਂ ਕੀਤੀ ਜਾਵੇਗੀ। ਇਸ ਸੰਬੰਧੀ ਅਨੁਸੂਚਿਤ ਜਾਤੀ ਦੇ ਵਿਅਕਤੀ(ਮਰਦ/ਔਰਤ) ਜਿਨ੍ਹਾ ਦੀ ਉਮਰ 18 ਤੋਂ 55 ਸਾਲ ਦੇ ਵਿੱਚ ਹੋਵੇ, ਪੰਜਵੀਂ ਪਾਸ ਹੋਵੇ,ਪੇਂਡੂ ਪਿਛੋਕੜ ਨਾਲ ਸੰਬੰਧ ਰੱਖਦਾ ਹੋਵੇ 31 ਜੁਲਾਈ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਆਪਣਾ ਅਧਾਰ ਕਾਰਡ,ਯੋਗਤਾ ਸਰਟੀਫਿਕੇਟ,ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਫਾਰਮ ਭਰ ਸਕਦੇ ਹਨ। ਟ੍ਰੇਨਿੰਗ ਉਪਰੰਤ ਸਿਖਿਆਰਥੀਆਂ ਨੂੰ 3500 ਰੁਪਏ ਵਜ਼ੀਫਾ ਵੀ ਦਿੱਤਾ ਜਾਵੇਗਾ ਸਿਖਲਾਈ ਪ੍ਰਾਪਤ ਉਮੀਦਵਾਰਾਂ ਨੂੰ 2,5,10 ਦੁਧਾਰੂ ਪਸ਼ੂਆਂ ਦੀ ਖਰੀਦ ਤੇ 33 ਪ੍ਰਤੀਸ਼ਤ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025,9872277136 ਤੇ ਸੰਪਰਕ ਕੀਤਾ ਜਾ ਸਕਦਾ ਹੈ।