ਚੰਡੀਗੜ੍ਹ: 18 July 2026 AJ DI Awaaj
Chandigarh Desk : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰੇ ਤੋਂ ਵਾਪਸੀ ਮਗਰੋਂ ਭਾਰਤੀ ਜਨਤਾ ਪਾਰਟੀ (BJP) ਨੇ ਪੰਜਾਬ ਇਕਾਈ ਵਿੱਚ ਵੱਡਾ ਸੰਗਠਨਾਤਮਕ ਫੇਰਬਦਲ ਕੀਤਾ ਹੈ। ਪਾਰਟੀ ਨੇ ਸੂਬੇ ਦੇ 16 ਜ਼ਿਲ੍ਹਿਆਂ ਦੇ ਪ੍ਰਧਾਨਾਂ ਦੀ ਨਵੀਂ ਨਿਯੁਕਤੀ ਦਾ ਐਲਾਨ ਕੀਤਾ ਹੈ।

ਜਾਰੀ ਕੀਤੀ ਗਈ ਸੂਚੀ ਅਨੁਸਾਰ ਅਸ਼ੋਕ ਸਰੀਨ ਹਿੱਕੀ ਨੂੰ ਜਲੰਧਰ ਅਰਬਨ ਦਾ ਨਵਾਂ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ। ਇਸੇ ਤਰ੍ਹਾਂ ਜਗਬੀਰ ਬਰਾੜ ਨੂੰ ਜਲੰਧਰ ਦਿਹਾਤੀ (ਦੱਖਣੀ) ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਵੱਲੋਂ ਜਾਰੀ ਨਵੀਂ ਸੂਚੀ ਵਿੱਚ ਹੋਰ ਕਈ ਜ਼ਿਲ੍ਹਿਆਂ ਲਈ ਵੀ ਨਵੇਂ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਫੇਰਬਦਲ ਨੂੰ ਪੰਜਾਬ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ।



















