ਸ੍ਰੀ ਮੁਕਤਸਰ ਸਾਹਿਬ, 18 ਜੁਲਾਈ 2026 AJ DI Awaaj
Punjab Desk : ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ)-2026 ਮੁਹਿੰਮ ਤਹਿਤ 19 ਜੁਲਾਈ (ਐਤਵਾਰ) ਨੂੰ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਜਿੱਥੇ ਵੋਟਰ ਇਸ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਆਪਣੇ ਵੋਟਰ ਵੇਰਵਿਆਂ ਦੀ ਤਸਦੀਕ ਅਤੇ ਨਿਰਧਾਰਤ ਗਣਨਾ ਫਾਰਮ ਜ਼ਰੂਰ ਜਮ੍ਹਾਂ ਕਰਵਾ ਸਕਦੇ ਹਨ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਵਿਧਾਨ ਸਭਾ ਹਲਕਾ 83-ਲੰਬੀ, 84-ਗਿੱਦੜਬਾਹਾ, 85-ਮਲੋਟ, 86-ਮੁਕਤਸਰ ਵਿੱਚ ਬਣੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਤਾਂ ਜੋ ਇਹਨਾਂ ਗਣਨਾ ਫਾਰਮਾਂ ਦੀ ਡਿਜੀਟਾਈਜੇਸ਼ਨ ਦਾ ਕੰਮ ਜਲਦੀ ਮੁਕੰਮਲ ਕੀਤਾ ਜਾ ਸਕੇ।
ਜ਼ਿਲ੍ਹਾ ਚੋਣ ਅਫਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹਨਾਂ ਵਲੋਂ ਨਿਯੁਕਤ ਬੂਥ ਲੈਵਲ ਏਜੰਟ ਇਹਨਾਂ ਦੋ ਦਿਨਾਂ ਕੈਂਪ ਵਿੱਚ ਬੀ.ਐਲ.ਓਜ਼ ਨੂੰ ਪੂਰਨ ਸਹਿਯੋਗ ਦੇਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 19 ਜੁਲਾਈ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਗਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਆਪਣਾ ਵੇਰਵਾ ਸਮੇਂ ਸਿਰ ਡਿਜੀਟਾਈਜ਼ ਕਰਵਾ ਕੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।



















