ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਾਰਡ ਨੰਬਰ 10 ਵਿੱਚ ਖਵਾਜਾ ਪੀਰ ਮੰਦਰ ਨੂੰ ਜਾਣ ਵਾਲੀ ਸੜਕ ਦਾ ਕੀਤਾ ਉਦਘਾਟਨ

26

20 July 2026 Aj Di Awaaj

Punjab Desk: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਾਰਡ ਨੰਬਰ 10 ਵਿੱਚ ਖਵਾਜਾ ਪੀਰ ਮੰਦਰ ਨੂੰ ਜਾਣ ਵਾਲੀ ਸੜਕ ਦਾ ਕੀਤਾ ਉਦਘਾਟਨ
ਸ਼ਰਧਾਲੂਆਂ ਅਤੇ ਇਲਾਕਾ ਨਿਵਾਸੀਆਂ ਨੂੰ ਮਿਲੇਗੀ ਬਿਹਤਰ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ- ਕੈਬਨਿਟ ਮੰਤਰੀ
ਵਿਕਾਸ ਕਾਰਜਾਂ ਰਾਹੀਂ ਹਰ ਖੇਤਰ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀ ਤਰਜੀਹ- ਹਰਜੋਤ ਬੈਂਸ
ਨੰਗਲ 20 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਬੀਤੀ ਸ਼ਾਮ ਨੰਗਲ ਦੇ ਵਾਰਡ ਨੰਬਰ 10 ਵਿੱਚ ਖਵਾਜਾ ਪੀਰ ਮੰਦਰ ਨੂੰ ਜਾਣ ਵਾਲੀ ਨਵੀਂ ਸੜਕ ਦਾ ਉਦਘਾਟਨ ਕੀਤਾ। ਇਸ ਮੌਕੇ ਇਲਾਕਾ ਵਾਸੀਆਂ ਅਤੇ ਧਾਰਮਿਕ ਸੰਗਤਾਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਸੜਕ ਦੇ ਨਿਰਮਾਣ ਨਾਲ ਮੰਦਰ ਵਿੱਚ ਮੱਥਾ ਟੇਕਣ ਲਈ ਆਉਣ ਵਾਲੇ ਸ਼ਰਧਾਲੂਆਂ ਅਤੇ ਆਲੇ-ਦੁਆਲੇ ਦੇ ਵਸਨੀਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਵੀ ਪੂਰੀ ਹੋ ਗਈ ਹੈ।
ਸ੍ਰ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਸ਼ਹਿਰਾਂ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਕਾਸ ਦੇ ਕੰਮਾਂ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਰਿਹਾ ਅਤੇ ਲੋਕਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਖਵਾਜਾ ਪੀਰ ਮੰਦਰ ਇੱਕ ਮਹੱਤਵਪੂਰਨ ਧਾਰਮਿਕ ਅਸਥਾਨ ਹੈ, ਜਿੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੱਥਾ ਟੇਕਣ ਲਈ ਪਹੁੰਚਦੇ ਹਨ। ਪਹਿਲਾਂ ਸੜਕ ਦੀ ਹਾਲਤ ਕਾਰਨ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਨਵੀਂ ਸੜਕ ਬਣਨ ਨਾਲ ਯਾਤਰਾ ਸੁਖਾਲੀ ਅਤੇ ਸੁਰੱਖਿਅਤ ਹੋਵੇਗੀ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਨਾਲ ਜੁੜੀਆਂ ਬੁਨਿਆਦੀ ਸਹੂਲਤਾਂ ਦਾ ਵਿਕਾਸ ਵੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।
ਇਸ ਮੌਕੇ ਇਲਾਕਾ ਨਿਵਾਸੀਆਂ ਅਤੇ ਸ਼ਰਧਾਲੂਆਂ ਨੇ ਸੜਕ ਦੇ ਨਿਰਮਾਣ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਸੜਕ ਨਾਲ ਨਾ ਸਿਰਫ਼ ਮੰਦਰ ਤੱਕ ਪਹੁੰਚ ਆਸਾਨ ਹੋਵੇਗੀ, ਸਗੋਂ ਵਾਰਡ ਨੰਬਰ 10 ਦੇ ਲੋਕਾਂ ਨੂੰ ਵੀ ਰੋਜ਼ਾਨਾ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਲਾਕੇ ਦੇ ਵਿਕਾਸ ਲਈ ਇਸੇ ਤਰ੍ਹਾਂ ਦੇ ਕੰਮ ਜਾਰੀ ਰਹਿਣਗੇ।
ਸਮਾਗਮ ਦੌਰਾਨ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਸਥਾਨਕ ਆਗੂ ਵੀ ਮੌਜੂਦ ਰਹੇ। ਉਨ੍ਹਾਂ ਨੇ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨਾਲ ਲੋਕਾਂ ਦਾ ਜੀਵਨ ਪੱਧਰ ਸੁਧਰਦਾ ਹੈ ਅਤੇ ਖੇਤਰ ਦੇ ਵਿਕਾਸ ਨੂੰ ਨਵੀਂ ਗਤੀ ਮਿਲਦੀ ਹੈ। ਸਮਾਗਮ ਦੇ ਅੰਤ ਵਿੱਚ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ ਅਤੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਦੀਪਕ ਸੋਨੀ ਚੇਅਰਮੈਨ ਖੱਤਰੀ/ਅਰੋੜਾ ਵੈਲਫੇਅਰ ਬੋਰਡ ਤੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।