ਚੰਡੀਗੜ੍ਹ ਦੇ GMCH-32 ਵਿੱਚ MBBS ਆਖਰੀ ਸਾਲ ਦੇ ਵਿਦਿਆਰਥੀ ਦੀ ਛੇਵੀਂ ਮੰਜ਼ਿਲ ਤੋਂ ਡਿੱਗਣ ਨਾਲ ਮੌ*ਤ, ਪੁਲਿਸ ਜਾਂਚ ‘ਚ ਜੁਟੀ

27

22 July 2026 Aj Di Awaaj 

Chandigarh Desk:  ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (GMCH-32) ਵਿੱਚ ਮੰਗਲਵਾਰ ਸ਼ਾਮ MBBS ਦੇ ਆਖਰੀ ਸਾਲ ਦੇ ਇਕ ਵਿਦਿਆਰਥੀ ਦੀ ਛੇਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮੌ*ਤ ਹੋ ਗਈ। ਮ੍ਰਿਤਕ ਦੀ ਪਹਿਚਾਣ 23 ਸਾਲਾ ਕਰਨ ਸਿੰਘ ਵਜੋਂ ਹੋਈ ਹੈ, ਜੋ ਸੈਕਟਰ-32 ਦਾ ਰਹਿਣ ਵਾਲਾ ਸੀ।

ਮੌਕੇ ‘ਤੇ ਮੌਜੂਦ ਲੋਕਾਂ ਦੇ ਮੁਤਾਬਕ ਉਨ੍ਹਾਂ ਨੇ ਇਕ ਜ਼ੋਰਦਾਰ ਆਵਾਜ਼ ਸੁਣੀ ਅਤੇ ਤੁਰੰਤ ਘਟਨਾ ਸਥਾਨ ਵੱਲ ਦੌੜੇ। ਉੱਥੇ ਵਿਦਿਆਰਥੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲਿਆ। ਉਸ ਨੂੰ ਤੁਰੰਤ ਹਸਪਤਾਲ ਦੇ ਟਰੌਮਾ ਸੈਂਟਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿ*ਤ ਘੋਸ਼ਿਤ ਕਰ ਦਿੱਤਾ।

ਸੂਤਰਾਂ ਅਨੁਸਾਰ ਕਰਨ ਸਿੰਘ ਦੇ ਮਾਤਾ-ਪਿਤਾ ਨਿੱਜੀ ਡਾਕਟਰ ਹਨ। ਸ਼ੁਰੂਆਤੀ ਜਾਣਕਾਰੀ ਮੁਤਾਬਕ ਉਹ ਕੁਝ ਸਮੇਂ ਤੋਂ ਮਾਨਸਿਕ ਤਣਾਅ ਵਿੱਚ ਸੀ। ਹਾਲਾਂਕਿ ਪਰਿਵਾਰ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਇਸ ਦੀ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ।

ਪੁਲਿਸ ਨੇ ਲਾ*ਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਹੈ। ਪੋਸਟਮਾਰਟਮ ਬੁੱਧਵਾਰ ਨੂੰ ਕੀਤਾ ਜਾਵੇਗਾ। ਘਟਨਾ ਸਥਾਨ ਤੋਂ ਕੋਈ ਸੁ*ਸਾਈਡ ਨੋਟ ਨਹੀਂ ਮਿਲਿਆ। ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਸੀ ਜਾਂ ਖੁ*ਦਕੁਸ਼ੀ ਦਾ ਮਾਮਲਾ।

ਜ਼ਿਕਰਯੋਗ ਹੈ ਕਿ ਇਸ ਸਾਲ GMCH-32 ਵਿੱਚ ਸ਼ੱਕੀ ਖੁ*ਦਕੁਸ਼ੀ ਦਾ ਇਹ ਦੂਜਾ ਮਾਮਲਾ ਹੈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਹਸਪਤਾਲ ਦੇ ਟਰੌਮਾ ਸੈਂਟਰ ਦੇ ਬਾਥਰੂਮ ਵਿੱਚ ਇਕ ਜੂਨੀਅਰ ਰੈਜ਼ੀਡੈਂਟ ਡਾਕਟਰ ਮ੍ਰਿਤ ਮਿਲਿਆ ਸੀ।