ਸ਼੍ਰੀਮਤੀ ਅਮਨਦੀਪ ਕੌਰ ਨੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਪਰਸਨ

24

ਗੁਰਦਾਸਪੁਰ, 22 ਜੁਲਾਈ 2026 AJ DI Awaaj

Punjab Desk :  ਸ਼੍ਰੀਮਤੀ ਅਮਨਦੀਪ ਕੌਰ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ ਅਤੇ ਉਨ੍ਹਾਂ ਦੇ ਨਾਲ ਵਾਈਸ ਚੇਅਰਮੈਨ ਮਨਦੀਪ ਸਿੰਘ ਗਿੱਲ ਵੀ ਮੌਜੂਦ ਸਨ। ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ, ਮੁੱਖਦੇਵ ਸਿੰਘ ਆਲੋਵਾਲ, ਨਵ ਨਿਯੁਕਤ ਚੇਅਰਮੈਨ ਮਾਰਕਿਟ ਕਮੇਟੀ ਕਾਦੀਆਂ, ਚਰਨਜੀਤ ਸਿੰਘ, ਸਮੇਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀਆਂ ਦੇ ਚੇਅਰਮੈਨ ਅਤੇ ਮੈਂਬਰਾਂ ਸਮੇਤ ਵੱਖ ਵੱਖ ਸਖਸੀਅਤਾਂ ਮੌਜੂਦ ਸਨ।

ਅਹੁਦਾ ਸੰਭਾਲਣ ਉਪਰੰਤ ਚੇਅਰਪਰਸਨ ਸ਼੍ਰੀਮਤੀ ਅਮਨਦੀਪ ਕੌਰ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪਰਮਾਤਮਾ ਦੀ ਮਿਹਰ ਸਦਕਾ ਉਨ੍ਹਾਂ ਨੂੰ ਵੱਡੀ ਜਿੰਮੇਵਾਰੀ ਮਿਲੀ ਹੈ ਅਤੇ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜ਼ਿਲ੍ਹਾ ਪਲਾਨਿੰਗ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਮੇਰੇ ‘ਤੇ ਵਿਸ਼ਵਾਸ ਪ੍ਰਗਟਾਇਆ ਤੇ ਜਿੰਮੇਵਾਰੀ ਸੌਂਪੀ।

ਉਨ੍ਹਾਂ ਕਿਹਾ ਕਿ ਉਹ ਜ਼ਿਲੇ ਅੰਦਰ ਸਮੂਹਿਕ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਯਕੀਨੀ ਬਨਾਉਣਗੇ ਅਤੇ ਪਿੰਡਾਂ ਅੰਦਰ ਸਰਬਪੱਖੀ ਵਿਕਾਸ ਕਾਰਜ ਪਹਿਲ ਦੇ ਆਧਾਰ ‘ਤੇ ਕਰਵਾਏ ਜਾਣਗੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਾਈਸ ਚੇਅਰਮੈਨ ਮਨਦੀਪ ਸਿੰਘ ਗਿੱਲ ਨੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪ ਪਾਰਟੀ ਵਲੋਂ ਦਿੱਤੀ ਜਿੰਮੇਵਾਰੀ ਨੂੰ ਪੂਰੀ ਮਿਹਨਤ ਨਾਲ ਨਿਭਾਉਣਗੇ ਅਤੇ ਜਿਲੇ ਅੰਦਰ ਵਿਕਾਸ ਕਾਰਜਾਂ ਦੀ ਰਫਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ।