ਸ੍ਰੀਨਗਰ: 22 July 2026 AJ DI Awaaj
National Desk : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਲਾਲ ਚੌਕ ਵਿੱਚ ਅੱ*ਤਵਾਦੀਆਂ ਵੱਲੋਂ ਪੁਲਿਸ ਪਾਰਟੀ ‘ਤੇ ਕੀਤੇ ਗਏ ਹ*ਮਲੇ ਵਿੱਚ ਹੈੱਡ ਕਾਂਸਟੇਬਲ ਆਸ਼ਿਕ ਹੁਸੈਨ ਕੁਰੈਸ਼ੀ (35) ਦੀ ਮੌ*ਤ ਹੋ ਗਈ। ਅਧਿਕਾਰੀਆਂ ਮੁਤਾਬਕ, ਹ*ਮਲਾ ਉਸ ਵੇਲੇ ਹੋਇਆ ਜਦੋਂ ਪੁਲਿਸ ਮੁਲਾਜ਼ਮ ਅਮਰਨਾਥ ਯਾਤਰਾ ਦੀ ਸੁਰੱਖਿਆ ਡਿਊਟੀ ‘ਤੇ ਤਾਇਨਾਤ ਸਨ।
ਦੁਪਹਿਰ ਕਰੀਬ 12:30 ਵਜੇ ਅੱ*ਤਵਾ*ਦੀਆਂ ਨੇ ਅਚਾਨਕ ਫਾ*ਇਰਿੰਗ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਦੋਵਾਂ ਪਾਸਿਆਂ ਤੋਂ ਗੋ*ਲੀਬਾਰੀ ਹੋਈ। ਇਸ ਵਿੱਚ ਹੈੱਡ ਕਾਂਸਟੇਬਲ ਆਸ਼ਿਕ ਹੁਸੈਨ ਗੰਭੀਰ ਜ਼*ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿ*ਤਕ ਐਲਾਨ ਦਿੱਤਾ।
ਹ*ਮਲੇ ਤੋਂ ਬਾਅਦ ਹਮ*ਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਮੁਤਾਬਕ, ਲਸ਼ਕਰ-ਏ-ਤੋਇਬਾ ਨਾਲ ਜੁੜੇ ਇੱਕ ਅੱ*ਤਵਾਦੀ ਗਰੁੱਪ ਨੇ ਹ*ਮਲੇ ਦੀ ਜ਼ਿੰਮੇਵਾਰੀ ਲਈ ਹੈ। ਘਟਨਾ ਤੋਂ ਬਾਅਦ ਜੰਮੂ-ਕਸ਼ਮੀਰ ਪੁਲਿਸ, ਫੌਜ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਪੂਰੇ ਲਾਲ ਚੌਕ ਅਤੇ ਆਸ-ਪਾਸ ਦੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਲਾਕੇ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਅਤੇ ਲੋਕਾਂ ਦੀ ਸਖ਼ਤ ਜਾਂਚ ਕੀਤੀ ਜਾ ਰਹੀ ਹੈ।
ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਹਮਲੇ ਦੀ ਨਿੰਦਾ ਕਰਦਿਆਂ ਸ਼ਹੀਦ ਹੈੱਡ ਕਾਂਸਟੇਬਲ ਦੇ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਨੇ ਡੀਜੀਪੀ ਨਲਿਨ ਪ੍ਰਭਾਤ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਹ*ਮਲੇ ਦੇ ਜ਼ਿੰਮੇਵਾਰ ਅੱ*ਤਵਾਦੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।



















