ਆਰਸੇਟੀ ਵਲੋਂ ਮੁਫ਼ਤ ਫੈਸ਼ਨ ਡਿਜ਼ਾਈਨਿੰਗ ਕੋਰਸ 3 ਅਗਸਤ ਤੋਂ ਸ਼ੁਰੂ

22

ਹੁਸ਼ਿਆਰਪੁਰ, 23 ਜੁਲਾਈ 2026 AJ DI Awaaj

Punjab Desk :  ਪੀ.ਐਨ.ਬੀ. ਰੂਰਲ ਸੈਲਫ਼ ਇੰਪਲਾਇਮੈਂਟ ਟ੍ਰੇਨਿੰਗ ਇੰਸਟੀਚਿਊਟ (ਆਰਸੇਟੀ), ਹੁਸ਼ਿਆਰਪੁਰ ਵੱਲੋਂ 3 ਅਗਸਤ 2026 ਤੋਂ 60 ਦਿਨਾਂ ਦਾ ਮੁਫ਼ਤ ਫੈਸ਼ਨ ਡਿਜ਼ਾਈਨਿੰਗ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ  ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੋਰਸ ਦੀਆਂ ਕਲਾਸਾਂ ਦੁਪਹਿਰ 1:00 ਵਜੇ ਤੋਂ ਸ਼ਾਮ 5:00 ਵਜੇ ਤੱਕ ਲੱਗਣਗੀਆਂ। ਟ੍ਰੇਨਿੰਗ ਪ੍ਰੈਕਟੀਕਲ ਆਧਾਰਿਤ ਹੋਵੇਗੀ, ਸਿਖਿਆਰਥੀਆਂ ਨੂੰ ਮੁਫ਼ਤ ਰਿਫ੍ਰੈਸ਼ਮੈਂਟ ਅਤੇ ਕੋਰਸ ਪੂਰਾ ਕਰਨ ਉਪਰੰਤ ਸਰਕਾਰੀ ਮਾਨਤਾ ਪ੍ਰਾਪਤ ਸਰਟੀਫਿਕੇਟ ਪ੍ਰਦਾਨ ਕੀਤਾ ਜਾਵੇਗਾ।

          ਉਨ੍ਹਾਂ ਦੱਸਿਆ ਕਿ 18 ਤੋਂ 50 ਸਾਲ ਉਮਰ ਵਰਗ ਦੇ ਚਾਹਵਾਨ ਉਮੀਦਵਾਰ ਇਸ ਕੋਰਸ ਲਈ ਦਾਖਲਾ ਲੈ ਸਕਦੇ ਹਨ। ਦਾਖਲਾ ਪਹਿਲਾਂ ਆਓ-ਪਹਿਲਾਂ ਪਾਓ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਮੀਦਵਾਰ ਆਧਾਰ ਕਾਰਡ ਜਾਂ ਪੈਨ ਕਾਰਡ ਦੀ ਫੋਟੋ ਕਾਪੀ, ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਕਾਪੀਆਂ, ਐੱਸ.ਸੀ. ਸਰਟੀਫਿਕੇਟ (ਜੇ ਲਾਗੂ ਹੋਵੇ) ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਨਾਲ ਪੀ.ਐਨ.ਬੀ. ਆਰਸੇਟੀ, ਬੈਕਸਾਈਡ ਓਲਡ ਕੋਰਟ, ਹੁਸ਼ਿਆਰਪੁਰ ਵਿਖੇ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਅਤੇ ਹੋਰ ਜਾਣਕਾਰੀ ਲਈ ਮੋਬਾਇਲ ਨੰਬਰ 94632-84447, 62842-10727 ਜਾਂ 94178-38014 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।