ਚੰਡੀਗੜ੍ਹ:23 July 2026 AJ DI Awaaj
Chandigarh Desk : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਤਿੰਨ ਵੱਖ-ਵੱਖ ਮਾਮਲਿਆਂ ਦਾ ਸੂ-ਮੋਟੋ ਨੋਟਿਸ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਤੋਂ ਰਿਪੋਰਟਾਂ ਤਲਬ ਕੀਤੀਆਂ ਹਨ।
ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਅਖ਼ਬਾਰਾਂ ਰਾਹੀਂ ਸਾਹਮਣੇ ਆਏ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਰਵਾਈ ਸ਼ੁਰੂ ਕੀਤੀ ਗਈ ਹੈ।
ਪਹਿਲੇ ਮਾਮਲੇ ਵਿੱਚ ਐੱਸ.ਐੱਸ.ਪੀ. ਬਰਨਾਲਾ ਤੋਂ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਸਬੰਧੀ ਵਿਸਥਾਰਪੂਰਵਕ ਰਿਪੋਰਟ ਮੰਗੀ ਗਈ ਹੈ।
ਦੂਜੇ ਮਾਮਲੇ ਵਿੱਚ ਜਲੰਧਰ ਦੇ ਐੱਸ.ਐੱਸ.ਪੀ. ਤੋਂ ਫਿਲੌਰ ਦੀ ਰਹਿਣ ਵਾਲੀ ਅਨੁਸੂਚਿਤ ਜਾਤੀ ਦੀ ਲੜਕੀ ਅਨੂ ਦੇ ਕ*ਤਲ ਮਾਮਲੇ ਵਿੱਚ ਹੁਣ ਤੱਕ ਹੋਈ ਕਾਰਵਾਈ ਬਾਰੇ ਰਿਪੋਰਟ ਤਲਬ ਕੀਤੀ ਗਈ ਹੈ।
ਇਸ ਤੋਂ ਇਲਾਵਾ, ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਤੋਂ ਪਿੰਡ ਸਹੂੰਗੜਾ ਦੇ ਸ਼*ਮਸ਼ਾਨ*ਘਾਟ ਨਾਲ ਜੁੜੇ ਇੱਕ ਮਾਮਲੇ ਸਬੰਧੀ ਵੀ ਰਿਪੋਰਟ ਮੰਗੀ ਗਈ ਹੈ।
ਕਮਿਸ਼ਨ ਨੇ ਤਿੰਨਾਂ ਮਾਮਲਿਆਂ ਵਿੱਚ ਸੰਬੰਧਿਤ ਅਧਿਕਾਰੀਆਂ ਨੂੰ 28 ਜੁਲਾਈ ਤੱਕ ਆਪਣੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।



















