Punjab 24 July 2026 AJ DI Awaaj
Punjab Desk : ਸਾਂਸਦ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਇੱਕ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਥਿਤ ਸਾਥੀ ਅਤੇ ਵਾਂ*ਟੇਡ ਮੁ*ਲਜ਼ਮ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਸਰਹੱਦ ਤੋਂ ਗ੍ਰਿ*ਫਤਾਰ ਕਰ ਲਿਆ ਹੈ। ਉਹ ਪਿਛਲੇ ਕਰੀਬ ਦੋ ਸਾਲਾਂ ਤੋਂ ਫਰਾਰ ਦੱਸਿਆ ਜਾ ਰਿਹਾ ਸੀ।
ਜਾਣਕਾਰੀ ਅਨੁਸਾਰ, ਵਿਕਰਮਜੀਤ ਸਿੰਘ ਨੂੰ ਨੇਪਾਲ ਤੋਂ ਭਾਰਤ ਵਿੱਚ ਦਾਖਲ ਹੋਣ ਦੌਰਾਨ ਕਾਬੂ ਕੀਤਾ ਗਿਆ। ਇਸ ਕਾਰਵਾਈ ਦੌਰਾਨ ਇੱਕ ਅਮਰੀਕੀ ਨਾਗਰਿਕ ਮਨਵੀਰ ਸਿੰਘ ਢਿੱਲੋਂ, ਜੋ ਮੋਗਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ, ਨੂੰ ਵੀ ਗ੍ਰਿ*ਫਤਾਰ ਕੀਤਾ ਗਿਆ ਹੈ।
ਪੁਲਿਸ ਮੁਤਾਬਕ, ਵਿਕਰਮਜੀਤ ਸਿੰਘ ਪੰਜਾਬ ਦੇ ਅਜਨਾਲਾ ਥਾਣੇ ਵਿੱਚ ਦਰਜ ਇੱਕ ਐ*ਫ਼ਆਈ*ਆਰ ਵਿੱਚ ਵਾਂ*ਟੇਡ ਸੀ ਅਤੇ ਉਹ ਕਥਿਤ ਤੌਰ ‘ਤੇ ਕਾਠਮੰਡੂ ਵਿੱਚ ਰਹਿ ਰਿਹਾ ਸੀ। ਇਸ ਕਾਰਵਾਈ ਦੌਰਾਨ ਪੁਲਿਸ ਨੇ ਤਿੰਨ ਹੋਰ ਵਿਅਕਤੀਆਂ ਨੂੰ ਵੀ ਹਿ*ਰਾਸਤ ਵਿੱਚ ਲਿਆ ਹੈ, ਜਿਨ੍ਹਾਂ ‘ਤੇ ਮੁਲ*ਜ਼ਮਾਂ ਦੀ ਮਦਦ ਕਰਨ ਦੇ ਦੋਸ਼ ਹਨ।
ਪੰਜਾਬ ਪੁਲਿਸ ਦੇ ਅਨੁਸਾਰ, ਵਿਕਰਮਜੀਤ ਸਿੰਘ ਦੀ ਭਾਲ ਕਈ ਮਾਮਲਿਆਂ ਵਿੱਚ ਕੀਤੀ ਜਾ ਰਹੀ ਸੀ। ਉਸ ਦਾ ਨਾਮ ਅਜਨਾਲਾ ਥਾਣੇ ‘ਤੇ ਹੋਏ ਹਮਲੇ ਅਤੇ ਲਵਪ੍ਰੀਤ ਸਿੰਘ ਉਰਫ਼ ‘ਤੂਫਾਨ’ ਨੂੰ ਪੁਲਿਸ ਹਿਰਾਸਤ ਤੋਂ ਛੁਡਵਾਉਣ ਨਾਲ ਜੁੜੇ ਮਾਮਲੇ ਵਿੱਚ ਵੀ ਸਾਹਮਣੇ ਆਇਆ ਸੀ।
ਫਿਲਹਾਲ ਪੁਲਿਸ ਵੱਲੋਂ ਗ੍ਰਿ*ਫਤਾਰ ਕੀਤੇ ਗਏ ਮੁ*ਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।



















