ਆਯੁਸ਼ਮਾਨ ਆਰੋਗਿਆ ਕੇਂਦਰਾਂ ਰਾਹੀਂ ਸਿਹਤ ਸੇਵਾਵਾਂ ਦੇ ਦਾਇਰੇ ਵਿੱਚ ਹੋਇਆ ਵਾਧਾ

2
ਮਾਲੇਰਕੋਟਲਾ, 25 ਜੁਲਾਈ 2026 AJ DI Awaaj
Punjab Desk :  ਅਵਾਮ ਨੂੰ ਘਰ ਦੇ ਨੇੜੇ ਮੁਢਲੀ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਦੇ ਉਦੇਸ਼ ਨਾਲ ਵਿਧਾਇਕ ਮਾਲੇਰਕੋਟਲਾ ਜਮੀਲ ਉਰ ਰਹਿਮਾਨ ਵੱਲੋਂ ਜ਼ਿਲ੍ਹੇ ਦੇ 15ਵੇਂ ਆਯੂਸ਼ਮਾਨ ਆਰੋਗਿਆ ਕੇਂਦਰ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਆਯੂਸ਼ ਕੇਂਦਰ ਦੀਆਂ ਸਹੂਲਤਾਂ ਦਾ ਜਾਇਜ਼ਾ ਲੈਂਦਿਆਂ ਸਿਹਤ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਨਾਗਰਿਕ ਨੂੰ ਮਿਆਰੀ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਆਰੋਗਿਆ ਕੇਂਦਰਾਂ ਰਾਹੀਂ ਆਮ ਲੋਕਾਂ ਨੂੰ ਪ੍ਰਾਇਮਰੀ ਸਿਹਤ ਸੇਵਾਵਾਂ, ਵੱਖ-ਵੱਖ ਬਿਮਾਰੀਆਂ ਦੀ ਜਾਂਚ, ਮੁਫ਼ਤ ਦਵਾਈਆਂ, ਸਿਹਤ ਸਬੰਧੀ ਸਲਾਹ-ਮਸ਼ਵਰਾ ਅਤੇ ਰੋਕਥਾਮ ਸਬੰਧੀ ਜਾਣਕਾਰੀ ਇੱਕੋ ਛੱਤ ਹੇਠ ਮਿਲ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਨਿਯਮਿਤ ਸਿਹਤ ਜਾਂਚ ਕਰਵਾ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਹਿਲਾਂ ਤੋਂ ਚੱਲ ਰਹੇ 14 ਆਯੂਸ਼ਮਾਨ ਆਰੋਗਿਆ ਕੇਂਦਰਾਂ ਰਾਹੀਂ ਹੁਣ ਤੱਕ ਲਗਭਗ 02 ਲੱਖ 12 ਹਜ਼ਾਰ 597 ਲੋਕ ਸਿਹਤ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ, ਜਦਕਿ ਕਰੀਬ 01 ਲੱਖ ਤੋਂ ਵੱਧ ਵੱਖ-ਵੱਖ ਲੈਬ ਟੈਸਟ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਆਯੂਸ਼ਮਾਨ ਕੇਂਦਰ ਲੋਕਾਂ ਨੂੰ ਸਮੇਂ ਸਿਰ ਇਲਾਜ ਅਤੇ ਰੋਗਾਂ ਦੀ ਰੋਕਥਾਮ ਲਈ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੀਮਾ ਜੱਸਲ, ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਖਵਿੰਦਰ ਸਿੰਘ, ਸਿਹਤ ਵਿਭਾਗ ਦੇ ਡਾਕਟਰ, ਐਮ.ਸੀ ਫਾਰੂਕ ਅਹਿਮਦ, ਅਸ਼ਰਫ, ਅਜਹਰ ਮੁਨੀਮ, ਹਾਜੀ ਨੂਰਦੀਨ, ਚੌਧਰੀ ਬਸ਼ੀਰ, ਮੁਹੰਮਦ ਹਨੀਫ, ਮੁਹੰਮਦ ਜਮੀਲ, ਮੁਹੰਮਦ ਜਮੀਲ ਦਾਰਾ, ਅਸ਼ਰਫ ਅਬਦੁੱਲਾ, ਚੌਧਰੀ ਜਹੀਰ, ਇਮਰਾਨ ਕਿੱਸਨ, ਯੂਨਿਸ ਭੋਲਾ, ਸਟਾਫ ਮੈਂਬਰ ਅਤੇ ਮੁਹੱਲਾ ਨਿਵਾਸੀ ਹਾਜ਼ਰ ਸਨ।