ਮੁਹਾਲੀ 28 July 2026 AJ DI Awaaj
Punjab Desk : ਮੁਹਾਲੀ ਦੇ ਖਰੜ ਇਲਾਕੇ ਨੇੜੇ ਦੇਰ ਰਾਤ ਇੱਕ ਦ*ਰਦਨਾਕ ਸੜਕ ਹਾ*ਦਸਾ ਵਾਪਰਿਆ। ਤੇਜ਼ ਰਫ਼ਤਾਰ ਟੈਂਕਰ ਨੇ ਇੱਕ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਾਈਕ ਸਵਾਰ ਦੋਵੇਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌ*ਤ ਹੋ ਗਈ।
ਮੁੱਢਲੀ ਜਾਣਕਾਰੀ ਅਨੁਸਾਰ ਟੈਂਕਰ ਚਾਲਕ ਨੇ ਅਚਾਨਕ ਕੱਟ ਮਾਰਿਆ, ਜਿਸ ਨਾਲ ਬਾਈਕ ਉਸ ਦੀ ਲਪੇਟ ਵਿੱਚ ਆ ਗਈ। ਟੱਕਰ ਇੰਨੀ ਭਿ*ਆਨਕ ਸੀ ਕਿ ਦੋਵੇਂ ਨੌਜਵਾਨਾਂ ਨੇ ਮੌਕੇ ‘ਤੇ ਹੀ ਦਮ ਤੋ*ੜ ਦਿੱਤਾ। ਹਾ*ਦਸੇ ਤੋਂ ਬਾਅਦ ਟੈਂਕਰ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ।
ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਵੇਂ ਲਾ*ਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਫ਼ਰਾਰ ਟੈਂਕਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਹਾ*ਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।



















