ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ

35

ਤਰਨ ਤਾਰਨ, 28 ਜੁਲਾਈ 2026 AJ DI Awaaj

Punjab Desk :   ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਤਰਨ ਤਾਰਨ ਡਾ. ਆਦਿੱਤਿਆ ਸ਼ਰਮਾ ਦੀ ਰਹਿਨੁਮਾਈ ਹੇਠ ਮਿਤੀ 30-07-2026 ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 1:30 ਵਜੇ ਤੱਕ  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਕਮਰਾ ਨੰਬਰ 115, ਪਹਿਲੀ ਮੰਜ਼ਿਲ, ਡੀ.ਸੀ ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਅਤੇ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਤਰਨ ਤਾਰਨ ਵਿਕਰਮ ਜੀਤ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਈਬੈਕਸ ਵਰਲਡ
ਕੰਪਨੀ ਭਾਗ ਲੈ ਰਹੀ ਹੈ। ਕੰਪਨੀ ਨੂੰ ਜਲੰਧਰ ਵਿੱਚ ਕੰਮ ਕਰਨ ਲਈ ਕੇਵਲ ਲੜਕੇ ਚਾਹੀਦੇ ਹਨ। (ਉਮਰ ਹੱਦ 18 ਤੋਂ 35 ਸਾਲ) ਯੋਗਤਾ ਘੱਟੋ-ਘੱਟ  +2 ਪਾਸ ) (ਤਨਖਾਹ 12000/ +ਇਨਸੇਂਟਿਵ)। ਪ੍ਰਾਰਥੀ ਕੋਲ ਆਪਣੀ ਬਾਈਕ ਤੇ ਲਾਇਸੰਸ ਹੋਣਾ ਚਾਹੀਦਾ ਹੈ, ਪੈਟਰੋਲ ਦਾ ਖ਼ਰਚਾ ਅਲੱਗ ਮਿਲੇਗਾ, ਰਹਿਣਾ ਫਰੀ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਰੋਜ਼ਗਾਰ ਦਫ਼ਤਰ ਵਿਖੇ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਕੈਂਪ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤਰਨ ਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਾਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਤਰਨ ਤਾਰਨ, ਜ਼ਿਲ੍ਹਾ ਮੈਨੇਜਰ ਐਸ.ਸੀ.ਐਫ.ਸੀ ਤਰਨ ਤਾਰਨ, ਲੀਡ ਜ਼ਿਲ੍ਹਾ ਮੈਨੇਜਰ ਤਰਨ ਤਾਰਨ ਦੇ ਸਹਿਯੋਗ ਨਾਲ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਉਪਲਬੱਧ ਸਵੈ-ਰੋਜ਼ਗਾਰ ਸਕੀਮਾਂ/ਟ੍ਰੇਨਿੰਗ/ਲੋਨ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।

ਉਨ੍ਹਾਂ ਬੇਰੋਜ਼ਗਾਰ ਉਮੀਦਵਾਰਾਂ ਨੂੰ ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ। ਉਨ੍ਹਾਂ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,  ਤਰਨ ਤਾਰਨ ਦੇ ਹੈਲਪਲਾਈਨ ਨੰਬਰ  77173-97013  ‘ਤੇ ਸੰਪਰਕ ਕੀਤਾ ਜਾ ਸਕਦਾ ਹੈ।