CM ਭਗਵੰਤ ਮਾਨ ਦੀ ਘੱਟ ਜਾਇਦਾਦ ‘ਤੇ ਕੀ ਬੋਲੇ MLA ਧਾਲੀਵਾਲ? ਦਿੱਤਾ ਇਹ ਵੱਡਾ ਬਿਆਨ

21

29 July 2026 Aj Di Awaaj

Punjab Desk:  ਮੁੱਖ ਮੰਤਰੀ ਭਗਵੰਤ ਮਾਨ ਦੀ ਘੱਟ ਜਾਇਦਾਦ ਨੂੰ ਲੈ ਕੇ ਚੱਲ ਰਹੀ ਚਰਚਾ ਵਿਚਕਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਧਾਲੀਵਾਲ ਨੇ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਾਦਗੀ ਅਤੇ ਇਮਾਨਦਾਰ ਛਵੀ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਪੂੰਜੀ ਹੈ।

ਧਾਲੀਵਾਲ ਨੇ ਕਿਹਾ ਕਿ ਜਨਤਕ ਜੀਵਨ ਵਿੱਚ ਪਾਰਦਰਸ਼ਤਾ ਅਤੇ ਇਮਾਨਦਾਰੀ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਮਾਨ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਉਨ੍ਹਾਂ ਦੀ ਜਾਇਦਾਦ ਨੂੰ ਲੈ ਕੇ ਕੀਤੇ ਜਾ ਰਹੇ ਸਵਾਲਾਂ ਦਾ ਜਵਾਬ ਉਨ੍ਹਾਂ ਦਾ ਜਨਤਕ ਜੀਵਨ ਖੁਦ ਦਿੰਦਾ ਹੈ।

ਉਨ੍ਹਾਂ ਵਿਰੋਧੀ ਧਿਰ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਬਜਾਏ ਵਿਕਾਸ ਅਤੇ ਸਰਕਾਰ ਦੇ ਕੰਮਕਾਜ ‘ਤੇ ਚਰਚਾ ਹੋਣੀ ਚਾਹੀਦੀ ਹੈ।