ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਘਰ ਵੱਲ ਕੂਚ ਕਰਦੇ ਯੂਥ ਕਾਂਗਰਸ ਵਰਕਰਾਂ ਨੇ ਤੋੜੇ ਪੁਲਿਸ ਬੈਰੀਕੇਡ

24

29 July 2026 Aj Di Awaaj

Punjab Desk:  ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ੁਬੀ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਅੱਗੇ ਧਰਨਾ ਦੇਣ ਲਈ ਜਾ ਰਹੇ ਯੂਥ ਕਾਂਗਰਸ ਵਰਕਰਾਂ ਨੇ ਪੁਲਿਸ ਵੱਲੋਂ ਲਗਾਏ ਬੈਰੀਕੇਡ ਪਾਰ ਕਰ ਦਿੱਤੇ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਵੀ ਹੋਈ।

ਪ੍ਰਦਰਸ਼ਨ ਨੂੰ ਦੇਖਦੇ ਹੋਏ ਇਲਾਕੇ ਵਿੱਚ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਸਨ। ਮੌਕੇ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਰਹੀ। ਯੂਥ ਕਾਂਗਰਸ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਗਟਾਇਆ।