30 July 2026 Aj Di Awaaj
Punjab Desk: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਵੰਡਪਾਊ ਤਾਕਤਾਂ ਕਦੇ ਵੀ ਕਾਮਯਾਬ ਨਹੀਂ ਹੋ ਸਕਦੀਆਂ, ਕਿਉਂਕਿ ਇੱਥੋਂ ਦੇ ਲੋਕ ਹਰ ਧਰਮ ਅਤੇ ਹਰ ਤਿਉਹਾਰ ਨੂੰ ਮਿਲ-ਜੁਲ ਕੇ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਨਫ਼ਰਤ ਨਹੀਂ, ਸਗੋਂ ਪਿਆਰ, ਸ਼ਾਂਤੀ ਅਤੇ ਭਾਈਚਾਰੇ ਦੇ ਬੀਜ ਹੀ ਪੁੰਗਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵੱਡੀ ਮੁਸ਼ਕਲ ਨਾਲ ਬਣੀ ਸ਼ਾਂਤੀ, ਕੌਮੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਹਰ ਧਰਮ ਦਾ ਬਰਾਬਰ ਸਤਿਕਾਰ ਕਰਦਿਆਂ ਸਾਰੇ ਵਰਗਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।



















