ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੋਪਾਲ ਗਊਸ਼ਾਲਾ ਰਿਸ਼ੀ ਕਾਲੋਨੀ ਦਾ ਕੀਤਾ ਦੌਰਾ, ਕਮੇਟੀ ਮੈਂਬਰਾਂ ਨਾਲ ਕੀਤੀ ਮੁਲਾਕਾਤ

16

30 July 2026 Aj Di Awaaj

Punjab Desk: ਪਟਿਆਲਾ ਦੀ ਰਿਸ਼ੀ ਕਾਲੋਨੀ ਸਥਿਤ ਗੋਪਾਲ ਗਊਸ਼ਾਲਾ ਵਿੱਚ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗਊਸ਼ਾਲਾ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕਰਕੇ ਗਊਸ਼ਾਲਾ ਦੇ ਪ੍ਰਬੰਧਾਂ ਅਤੇ ਵਿਕਾਸ ਸਬੰਧੀ ਗੱਲਬਾਤ ਕੀਤੀ। ਕਮੇਟੀ ਵੱਲੋਂ ਮੰਤਰੀ ਦਾ ਸਵਾਗਤ ਕੀਤਾ ਗਿਆ ਅਤੇ ਗਊਸ਼ਾਲਾ ਨਾਲ ਜੁੜੇ ਮੁੱਦਿਆਂ ਤੋਂ ਵੀ ਜਾਣੂ ਕਰਵਾਇਆ ਗਿਆ।