31 July 2026 Aj Di Awaaj
Politics Desk: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਲੈ ਕੇ ਦਿੱਤੇ ਇੱਕ ਬਿਆਨ ਕਾਰਨ ਸਿਆਸੀ ਚਰਚਾ ਛੇੜ ਦਿੱਤੀ ਹੈ।
ਸੰਜੇ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕੰਗਨਾ ਰਣੌਤ ਦਾ ਜ਼ਿਕਰ ਕਰਦੇ ਹੋਏ ਕਿਹਾ, “ਹਾਲੇ ਤਾਂ ਇੱਕ ਥੱ*ਪੜ ਪਿਆ ਸੀ, ਪੰਜ ਉਂਗਲਾਂ ਛ*ਪੀਆਂ ਸਨ।” ਉਨ੍ਹਾਂ ਦਾ ਇਹ ਬਿਆਨ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਇਸ ਨੂੰ ਲੈ ਕੇ ਵੱਖ-ਵੱਖ ਸਿਆਸੀ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।
ਭਾਜਪਾ ਨੇ ਇਸ ਬਿਆਨ ‘ਤੇ ਇਤਰਾਜ਼ ਜਤਾਉਂਦਿਆਂ ਇਸ ਨੂੰ ਅਣਉਚਿਤ ਕਰਾਰ ਦਿੱਤਾ ਹੈ, ਜਦਕਿ ਆਮ ਆਦਮੀ ਪਾਰਟੀ ਵੱਲੋਂ ਇਸ ਮਾਮਲੇ ‘ਤੇ ਅਧਿਕਾਰਕ ਪ੍ਰਤੀਕਿਰਿਆ ਦੀ ਉਡੀਕ ਕੀਤੀ ਜਾ ਰਹੀ ਹੈ।
ਸੰਜੇ ਸਿੰਘ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ ਅਤੇ ਵਿਰੋਧੀ ਧਿਰ ਇਸ ਨੂੰ ਲੈ ਕੇ ਇਕ-ਦੂਜੇ ‘ਤੇ ਨਿਸ਼ਾਨੇ ਸਾਧ ਰਹੀ ਹੈ।



















