ਬਲਕੌਰ ਸਿੰਘ ਦੇ ਬਿਆਨ ਨੇ ਛੇੜੀ ਨਵੀਂ ਬਹਿਸ

18

Mansa 03 Aug 2026 AJ DI Awaaj

Punjab Desk :  ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਇੱਕ ਬਿਆਨ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ “ਪੀਐਮ ਮੋਦੀ ਦੇ ਬਰਾਬਰ ਮੇਰੇ ਪੁੱਤ ਦੀ ਫੈਨ ਫਾਲੋਇੰਗ ਸੀ।”

ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਕੁਝ ਲੋਕ ਇਸ ਨੂੰ ਸਿੱਧੂ ਮੂਸੇਵਾਲਾ ਦੀ ਵਿਸ਼ਵ ਪੱਧਰੀ ਲੋਕਪ੍ਰਿਯਤਾ ਨਾਲ ਜੋੜ ਕੇ ਦੇਖ ਰਹੇ ਹਨ, ਜਦਕਿ ਕੁਝ ਇਸ ਬਿਆਨ ‘ਤੇ ਆਪਣੀ ਅਸਹਿਮਤੀ ਵੀ ਜ਼ਾਹਰ ਕਰ ਰਹੇ ਹਨ।

ਬਲਕੌਰ ਸਿੰਘ ਦੇ ਇਸ ਬਿਆਨ ਨੇ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਦੀ ਲੋਕਪ੍ਰਿਯਤਾ ਅਤੇ ਉਸ ਦੇ ਪ੍ਰਭਾਵ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਨਵੀਂ ਚਰਚਾ ਛੇੜ ਦਿੱਤੀ ਹੈ। ਫਿਲਹਾਲ ਇਹ ਬਿਆਨ ਵੱਖ-ਵੱਖ ਡਿਜ਼ਿਟਲ ਪਲੇਟਫਾਰਮਾਂ ‘ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।