ਡਾ. ਬਲਬੀਰ ਸਿੰਘ ਨੇ ਪਿੰਡ ਵਾਸੀਆਂ ਨੂੰ ਦਿੱਤਾ ਖੇਡ ਮੈਦਾਨ ਦਾ ਤੋਹਫ਼ਾ

13

Punjab 03 Aug 2026 AJ DI Awaaj

Punjab Desk : ਸਕੂਲੀ ਦਿਨਾਂ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇੱਕ ਸਮਾਂ ਉਹ ਵੀ ਸੀ ਜਦੋਂ ਬੱਚੇ ਘਰੋਂ ਬੋਰੀ ਲੈ ਕੇ ਸਕੂਲ ਜਾਂਦੇ ਸਨ। ਉਨ੍ਹਾਂ ਕਿਹਾ ਕਿ ਉਸ ਦੌਰ ਦੀ ਸਾਦਗੀ ਅਤੇ ਸੰਘਰਸ਼ ਅੱਜ ਵੀ ਪ੍ਰੇਰਣਾ ਦਿੰਦੇ ਹਨ।

ਉਨ੍ਹਾਂ ਪਿੰਡਾਂ ਵਿੱਚ ਖੇਡ ਸਹੂਲਤਾਂ ਨੂੰ ਵਧਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਅੱਗੇ ਵਧਣ ਲਈ ਵਧੀਆ ਮੌਕੇ ਮਿਲਣੇ ਚਾਹੀਦੇ ਹਨ। ਇਸੇ ਤਹਿਤ ਪਿੰਡ ਵਾਸੀਆਂ ਨੂੰ ਖੇਡ ਮੈਦਾਨ ਮੁਹੱਈਆ ਕਰਵਾਉਣ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਉਤਸ਼ਾਹ ਮਿਲੇਗਾ।