ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲੱਗੇਗਾ ਪਲੇਸਮੈਂਟ ਕੈਂਪ

5

ਅੰਮ੍ਰਿਤਸਰ, 03 ਅਗਸਤ 2026 AJ DI Awaaj

Punjab Desk :  ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਰੋਜਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ 05 ਅਗਸਤ 2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ  ਕਾਰੋਬਾਰ ਬਿਊਰੋ ਡੀ.ਸੀ ਦਫਤਰ, ਜਮੀਨੀ ਮੰਜਿਲ ਨੇੜੇ ਸੁਵਿਧਾ ਕੇਂਦਰ ਅੰਮ੍ਰਿਤਸਰ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ ਬੈਂਕ, ਇਕਉਚੁਆਇਸ ਸ਼ਰਾਇਆ ਐਡਵਾਈਸਰ ਪ੍ਰਾਈਵੇਟ ਲਿਮਟਿਡ, ਡੀ-ਮਾਰਟ, ਮਨੀਪਾਲ ਸਿਗਨਾ ਹੈਲਥ ਇੰਸ਼ੋਰੈਂਸ ਵਰਗੀਆਂ ਨਾਮੀ ਕੰਪਨੀਆਂ ਵੱਲੋਂ ਸੈਲਜ ਐਂਡ ਮਾਰਕੀਟਿੰਗ ਰਿਲੇਸ਼ਨਸ਼ਿਪ ਪ੍ਰੋਗਰਾਮ, ਏਰੀਆ ਮੈਨੇਜਰ, ਬ੍ਰਾਂਚ ਮੈਨੇਜਰ, ਫੀਲਡ ਅਫਸਰ, ਪੈਕਰਜ, ਗੋਦਾਮ ਅਸੀਸਟੈਂਟ, ਇੰਸ਼ੋਰੈਂਸ ਅਡਵਾਈਸਰ ਆਦਿ ਦੀ ਅਸਾਮੀ ਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿਚ 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ ਦੀ ਯੋਗਤਾ ਵਾਲੇ ਉਮੀਦਵਾਰ (ਦੋਵੇ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਬੁੱਧਵਾਰ ਸਵੇਰੇ 10:00 ਵਜੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਡੀ.ਸੀ ਦਫਤਰ ਨੇੜੇ ਕਚਹਿਰੀ ਚੌਂਕ ਵਿਖੇ ਪਹੁੰਚ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।