Hoshiarpur 05 Aug 2026 AJ DI Awaaj
Punjab Desk : ਡਾਇਰੈਕਟਰ,ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਹੁਸ਼ਿਆਰਪੁਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰ ‘ਤੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਜਾਣੇ ਹਨ। ਇਨ੍ਹਾਂ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਫਾਰਮ ਭਰ ਕੇ ਅਤੇ ਸਕੂਲ ਮੁੱਖੀ ਵੱਲੋਂ ਤਸਦੀਕ ਕਰਵਾ ਕੇ ਮਿਤੀ: 20 ਅਗਸਤ, 2026 ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ, ਹੁਸ਼ਿਆਰਪੁਰ ਪਤਾ- ਮਿੰਨੀ ਸਕੱਤਰੇਤ, ਤੀਜੀ ਮੰਜ਼ਿਲ, ਕਮਰਾ ਨੰ 307-308 ਹੁਸ਼ਿਆਰਪੁਰ ਵਿਖੇ ਦਸਤੀ ਜਾਂ ਈ. ਮੇਲ ਰਾਹੀਂ ਭੇਜੇ ਜਾ ਸਕਦੇ ਹਨ। ਇਨ੍ਹਾਂ ਮੁਕਾਬਲਿਆਂ ਬਾਰੇ ਵਿਸਥਾਰ ਨਾਲ ਗੱਲ ਕਰਦਿਆਂ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਵਿੱਚ ਰੁਚੀ ਵਿਕਸਤ ਕਰਨ ਲਈ ਭਾਸ਼ਾ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹੇ ਪੱਧਰ ‘ਤੇ ਇਹ ਮੁਕਾਬਲੇ ਕਰਵਾਏ ਜੇ ਰਹੇ ਹਨ। ਜ਼ਿਲ੍ਹੇ ਵਿਚ ਕੇਵਲ ਬਾਰਵੀਂ ਕਲਾਸਾਂ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਸਕੂਲ ਹਰੇਕ ਵਿਧਾ ਜਿਵੇਂ ਕਵਿਤਾ, ਕਹਾਣੀ, ਲੇਖ, ਕਵਿਤਾ ਗਾਇਨ ਵਿਚ ਕੇਵਲ ਦੋ ਵਿਦਿਆਰਥੀ ਹੀ ਭੇਜ ਸਕਦਾ ਹੈ। ਹਰ ਵਰਗ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1000/-, 750/- ਅਤੇ 500/– ਰੁਪਏ ਨਕਦ ਜਾਂ ਭਾਸ਼ਾ ਵਿਭਾਗ ਦੀਆਂ ਕਿਤਾਬਾਂ ਦੇ ਸੈੱਟਾਂ ਅਤੇ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਜ਼ਿਲ੍ਹੇ ਪੱਧਰ ‘ਤੇ ਪਹਿਲੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀ ਰਾਜ ਪੱਧਰ ਦੇ ਮੁਕਾਬਲੇ ਵਿਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਮੁਕਾਬਲੇ ‘ਚ ਭਾਗ ਲੈਣ ਲਈ ਕੋਈ ਵੀ ਫੀਸ ਨਹੀਂ ਹੈ। ਨਿਸ਼ਚਿਤ ਮਿਤੀ ਤੋਂ ਬਾਅਦ ਪ੍ਰਾਪਤ ਹੋਏ ਰਜਿਸਟ੍ਰੇਸ਼ਨ ਫਾਰਮ ਸਵੀਕਾਰ ਨਹੀਂ ਕੀਤੇ ਜਾਣਗੇ। ਹਰ ਵਰਗ ਲਈ ਵੱਖਰਾ-ਵੱਖਰਾ ਰਜਿਸਟ੍ਰੇਸ਼ਨ ਫਾਰਮ ਭੇਜਿਆ ਜਾਵੇ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 97803-00172 ਅਤੇ ‘ਤੇ ਸੰਪਰਕ ਕਰ ਲਿਆ ਜਾਵੇ ਜੀ।



















