ਤਰਨ ਤਾਰਨ, 5 ਅਗਸਤ 2026 AJ DI Awaaj
Punjab Desk : ਵਧੀਕ ਡਿਪਟੀ ਕਮਿਸ਼ਨਰ (ਜ) ਤਰਨ ਤਾਰਨ ਡਾ. ਆਦਿੱਤਿਆ ਸ਼ਰਮਾ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਤਰਨ ਤਾਰਨ ਵਿਖੇ ਕਾਨਫਰੰਸ ਹਾਲ ਵਿਖੇ ਵਿਸ਼ਵ ਡੀ-ਵਾਰਮਿੰਗ ਦਿਵਸ ਸਬੰਧੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਡਾ. ਆਦਿੱਤਿਆ ਸ਼ਰਮਾ ਨੇ ਕਿਹਾ ਕਿ ਮਿਤੀ 10 ਅਗਸਤ, 2026 ਨੂੰ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮੁਹਿੰਮ ਤਹਿਤ ਸਕੂਲੀ ਬੱਚਿਆਂ ਅਤੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਬੱਚਿਆਂ ਨੂੰ ਇਹ ਐਲਬੈਂਡਾਜ਼ੋਲ ਦੀ ਗੋਲੀ ਖਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਖਾਣਾ ਖਾਣ ਲੱਗਿਆ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਹੱਥ ਚੰਗੀ ਤਰ੍ਹਾ ਸਾਫ਼ ਕਰਕੇ ਹੀ ਖਾਣ ਵਾਲੀਆਂ ਚੀਜ਼ਾਂ ਨੂੰ ਖਾਣਾ ਚਾਹੀਦਾ ਹੈ।
ਜ਼ਿਲ੍ਹਾ ਟੀਕਾਕਰਨ ਅਫਸਰ-ਕਮ-ਨੋਡਲ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਮੀਟਿੰਗ ਦੌਰਾਨ ਹੋਰਨਾਂ ਵਿਭਾਗਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਬੱਚੇ ਕਿਸੇ ਕਾਰਨ ਕਰਕੇ ਡੀ-ਵਾਰਮਿੰਗ ਵਾਲੇ ਦਿਨ ਗੋਲੀ ਲੈਣੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਮੋਪ-ਅੱਪ-ਡੇ ਵਾਲੇ ਦਿਨ ਮਿਤੀ 17 ਅਗਸਤ, 2026 ਨੂੰ ਐਲਬੈਂਡਾਜ਼ੋਲ ਦੀਆ ਗੋਲੀਆਂ ਖਵਾਉਣਾ ਯਕੀਨੀ ਬਣਾਇਆ ਜਾਵੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਹੋਇਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਵੀ ਹਦਾਇਤਾ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਕੋਈ ਵੀ ਬੱਚਾ ਪੇਟ ਦੇ ਕੀੜਿਆਂ ਦੀ ਗੋਲੀ ਤੋ ਕੋਈ ਵੀ ਬੱਚਾ ਵਾਂਝਾ ਨਾ ਰਹੇ, ਪਰ ਜੇਕਰ ਫਿਰ ਵੀ ਕੋਈ ਬੱਚਾ ਸਕੂਲ ਵਿੱਚ ਜਾਂ ਕਿਸੇ ਪਿੰਡ ਵਿੱਚ ਜਾ ਕਿਸੇ ਸਲੱਮ ਏਰੀਆਂ, ਝੁੱਗੀਆਂ, ਝੌਪੜੀਆਂ ਆਦਿ ਵਿੱਚ ਗੋਲੀ ਖਾਣ ਵਾਲਾ ਰਹਿ ਜਾਦਾ ਹੈ ਤਾਂ ਉਨ੍ਹਾਂ ਬੱਚਿਆਂ ਨੂੰ 17 ਅਗਸਤ 2026 ਨੂੰ ਮੋ ਅੱਪ ਡੇ ‘ਤੇ ਗੋਲੀ ਖਵਾਉਣਾ ਯਕੀਨੀ ਬਣਾਇਆ ਜਾਵੇਗਾ। ਡਾ. ਵਰਿੰਦਰਪਾਲ ਕੋਰ ਨੇ ਕਿਹਾ ਕਿ ਜਿਲ੍ਹੇ ਦੇ ਸਾਰੇ ਸਕੂਲਾ ਵਿੱਚ ਟੀਮਾਂ ਜਾ ਕੇ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਖਵਾਉਣਾ ਯਕੀਨੀ ਬਣਾਉਣਗੀਆਂ ਤਾਂ ਜੋ ਬੱਚੇ ਪੇਟ ਦੇ ਕੀੜਿਆਂ ਤੋਂ ਮੁਕਤ ਹੋ ਸਕਣ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਗੋਲੀ ਖਵਾਉਣ ਦੇ ਨਾਲ-ਨਾਲ ਬੱਚਿਆਂ ਨੂੰ ਆਪਣੇ ਸਰੀਰ ਦੀ ਸਾਫ਼-ਸਫ਼ਾਈ ਰੱਖਣ ਤੇ ਪੇਟ ਦੇ ਕੀੜਿਆਂ ਦੇ ਨੁਕਸਾਨ ਸਬੰਧੀ ਵਿਸਥਾਰ ਪੂਰਵਕ ਜਾਣਥਾਰੀ ਦਿੱਤੀ। ਉਨ੍ਹਾਂ ਨੇ ਬੱਚਿਆਂ ਨੂੰ ਐਲਬੈਂਡਾਜ਼ੋਲ ਗੋਲੀ ਦੀ ਮਹੱਤਤਾ, ਆਇਰਨ ਯੁਕਤ ਭੋਜਨ ਖਾਣ, ਸਾਫ਼-ਸੁਥਰਾ ਘਰ ਦਾ ਬਣਿਆ ਭੋਜਨ ਖਾਣ, ਮੱਛਰ ਦੇ ਕੱਟਣ ਤੋ ਬਚਾਅ ਲਈ, ਆਲਾ-ਦੁਆਲਾ ਸਾਫ਼ ਰੱਖਣ ਅਤੇ ਬੱਚਿਆਂ ਨੂੰ ਸਾਬਣ ਨਾਲ ਹੱਥ ਧੋਣ ਲਈ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਬਿਮਾਰੀਆ ਤੋਂ ਬਚਣ ਲਈ ਨਹੁੰ ਸਾਫ ਤੇ ਕੱਟ ਕੇ ਰੱਖਣ, ਖਾਣਾ ਖਾਣ ਤੋ ਪਹਿਲਾਂ ਹੱਥ ਚੰਗੀ ਤਰ੍ਹਾਂ ਸਾਬਣ ਨਾਲ ਧੋਣਾ ਅਤੀ ਜ਼ਰੂਰੀ ਹੈ ।
ਡਾ. ਵਰਿੰਦਰਪਾਲ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਸਕੂਲ ਮੁਖੀਆਂ ਅਤੇ ਆਮ ਲੋਕਾ ਨੂੰ ਅਪੀਲ ਕੀਤੀ ਕਿ ਐਚ.ਪੀ.ਵੀ. ਵੈਕਸੀਨ, ਮੀਜਲ ਰੁਬੇਲਾ ਆਦਿ ਟੀਕਾਕਰਨ ਕਰਵਾਉਣ ਸਬੰਧੀ ਆਪਣਾ ਯੋਗਦਾਨ ਪਾਇਆ ਜਾਵੇ ਤਾਂ ਜੋ ਕੋਈ ਵੀ ਬੱਚਾ ਟੀਕਾਕਰਨ ਤੋ ਵਾਝਾ ਨਾ ਰਹੇ ।
ਇਸ ਮੌਕੇ ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਐਸ.ਡੀ.ਐਮ ਖਡੂਰ ਸਾਹਿਬ ਸੰਜੀਵ ਸ਼ਰਮਾ, ਐਸ.ਡੀ.ਐਮ ਪੱਟੀ ਅਮਨਦੀਪ, ਐਸ.ਡੀ.ਐਮ ਭਿੱਖੀਵਿੰਡ ਜਗਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ, ਸੀਨੀਅਰ ਮੈਡੀਕਲ ਅਫ਼ਸਰ ਅਤੇ ਪ੍ਰੋਗਰਾਮ ਅਫ਼ਸਰ ਹਾਜ਼ਰ ਸਨ।

















