CM ਭਗਵੰਤ ਮਾਨ ਦਾ ਦਾਅਵਾ: ਨਵੀਂ ਉਦਯੋਗਿਕ ਨੀਤੀ ਨਾਲ ਪੰਜਾਬ ਬਣਿਆ ਨਿਵੇਸ਼ ਦਾ ਹੱਬ, ਨੌਜਵਾਨਾਂ ਲਈ ਰੋਜ਼ਗਾਰ ਦੇ ਵਧੇ ਮੌਕੇ

7

6 August 2026 Aj Di Awaaj

Punjab Desk:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਅਤੇ ਉਦਯੋਗ ਪੱਖੀ ਮਾਹੌਲ ਕਾਰਨ ਪੰਜਾਬ ਤੇਜ਼ੀ ਨਾਲ ਨਿਵੇਸ਼ ਦਾ ਕੇਂਦਰ ਬਣਦਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪਾਰਦਰਸ਼ੀ ਨੀਤੀਆਂ ਦੇ ਸਦਕਾ ਦੇਸ਼-ਵਿਦੇਸ਼ ਦੀਆਂ ਕਈ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਅੱਗੇ ਆ ਰਹੀਆਂ ਹਨ।

ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਵਧਦਾ ਉਦਯੋਗਿਕ ਨਿਵੇਸ਼ ਪੰਜਾਬ ਦੀ ਆਰਥਿਕਤਾ ਨੂੰ ਨਵੀਂ ਮਜ਼ਬੂਤੀ ਦੇਣ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਨੂੰ ਉਦਯੋਗ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਅਗੇਤੜ ਸੂਬਾ ਬਣਾਉਣਾ ਹੈ, ਤਾਂ ਜੋ ਨੌਜਵਾਨਾਂ ਨੂੰ ਆਪਣੇ ਹੀ ਸੂਬੇ ਵਿੱਚ ਬਿਹਤਰ ਰੋਜ਼ਗਾਰ ਮਿਲ ਸਕੇ ਅਤੇ ਉਦਯੋਗਿਕ ਵਿਕਾਸ ਨੂੰ ਹੋਰ ਗਤੀ ਮਿਲੇ।