6 August 2026 Aj Di Awaaj
Punjab Desk: ਪਟਿਆਲਾ ਦੇ ਆਲੋਵਾਲ ਵਿਖੇ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਜਨਮ ਅਸਥਾਨ ਨੂੰ ਜਾ ਰਹੀ ਸੰਗਤ ਦੀ ਗੱਡੀ ਨਾਲ ਵਾਪਰੇ ਭਿਆਨਕ ਸੜਕ ਹਾਦਸੇ ਤੋਂ ਬਾਅਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੁਰੰਤ ਰਾਜਿੰਦਰਾ ਹਸਪਤਾਲ ਪਹੁੰਚੇ।
ਸਿਹਤ ਮੰਤਰੀ ਨੇ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ ਅਤੇ ਡਾਕਟਰਾਂ ਤੋਂ ਉਨ੍ਹਾਂ ਦੇ ਇਲਾਜ ਅਤੇ ਸਿਹਤ ਸਥਿਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਮਰੀਜ਼ਾਂ ਨੂੰ ਹਰ ਸੰਭਵ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ।
ਹਾਦਸੇ ਨਾਲ ਜੁੜੀਆਂ ਤਾਜ਼ਾ ਜਾਣਕਾਰੀਆਂ ਅਤੇ ਮੌਕੇ ਤੋਂ LIVE ਤਸਵੀਰਾਂ ਦੇਖਣ ਲਈ ਜੁੜੇ ਰਹੋ।


















